ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਦਰਬਾਰ ਸਾਹਿਬ ਮੱਥਾ ਟੇਕਿਆ
05:26 AM May 29, 2025 IST
ਅੰਮ੍ਰਿਤਸਰ (ਟਨਸ):
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਗਈ ਵਰਕਿੰਗ ਕਮੇਟੀ ਅਤੇ ਹੋਰ ਮੈਂਬਰਾਂ ਨੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਜਗਦੀਸ਼ ਸਿੰਘ ਝੀਂਡਾ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਦੀ ਹਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਸਵੀਰ ਸਿਰਫ਼ ਅਜਾਇਬ ਘਰ ਵਿੱਚ ਹੀ ਨਹੀਂ ਸਗੋਂ ਅੰਮ੍ਰਿਤਸਰ ਵਿੱਚ ਥਾਂ-ਥਾਂ ’ਤੇ ਲੱਗਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਵੱਲੋਂ ਹਰਿਆਣਾ ਵਿੱਚ ਧਰਮ ਪ੍ਰਚਾਰ ਸ਼ੁਰੂ ਕੀਤਾ ਜਾਵੇਗਾ।
Advertisement
Advertisement