ਹਰਿਆਣਾ ’ਚ ਮੌਸਮ ਖ਼ਰਾਬ ਹੋਣ ਦੀ ਪੇਸ਼ੀਨਗੋਈ
05:11 AM Apr 16, 2025 IST
ਪੰਚਕੂਲਾ: ਹਰਿਆਣਾ ਵਿੱਚ ਮੌਸਮ ਬਦਲ ਗਿਆ ਹੈ। ਹਾਲ ਹੀ ਵਿੱਚ ਪਏ ਮੀਂਹ ਦਾ ਪ੍ਰਭਾਵ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਕੁਝ ਇਲਾਕਿਆਂ ਵਿੱਚ ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 18 ਅਪਰੈਲ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। -ਪੱਤਰ ਪ੍ਰੇਰਕ
Advertisement
Advertisement