ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ: ਪਾਟਿਲ

04:36 AM Mar 23, 2025 IST
featuredImage featuredImage
ਜਲ ਸ਼ਕਤੀ ਮੁਹਿੰਮ ਸ਼ੁਰੂ ਕਰਦੇ ਹੋਏ ਕੇਂਦਰੀ ਮੰਤਰੀ ਸੀਆਰ ਪਾਟਿਲ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। -ਫੋਟੋ: ਰਵੀ ਕੁਮਾਰ
ਪੀਪੀ ਵਰਮਾਪੰਚਕੂਲਾ, 22 ਮਾਰਚ
Advertisement

ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਅੱਜ ਇੱਥੇ ਕਿਹਾ ਕਿ ਅੰਤਰਰਾਜੀ ਮੁੱਦੇ ਹੱਲ ਕਰਨ ਅਤੇ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਦਿਵਾਉਣ ਲਈ ਉਹ ਆਉਂਦੇ ਦਿਨਾਂ ਵਿੱਚ ਸਬੰਧਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਵਿਚਾਲੇ ਐੱਸਵਾਈਐੱਲ ਨਹਿਰ ਦਾ ਮਾਮਲਾ ਭਖਿਆ ਹੋਇਆ ਹੈ।

ਪਾਟਿਲ ਨੇ ਅੱਜ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿਚ ‘ਜਲ ਸ਼ਕਤੀ ਅਭਿਆਨ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਜਲ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ। ਸਮਾਗਮ ’ਚ ਕੇਂਦਰੀ ਨੇ ਕਿਹਾ ਕਿ ਹਰਿਆਣਾ ਵਿਕਾਸਸ਼ੀਲ ਸੂਬਾ ਹੈ, ਜੋ ਆਪਣੀ ਪਾਣੀ ਦੀ ਸਪਲਾਈ ਲਈ ਦੂਜੇ ਸੂਬਿਆਂ ’ਤੇ ਨਿਰਭਰ ਕਰਦਾ ਹੈ। ਇੱਥੇ ਮੀਂਹ ਵੀ ਘੱਟ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਥ ਨਾਲ ਕੇਂਦਰ ਅਤੇ ਹਰਿਆਣਾ ਦੋਵੇਂ ਸਰਕਾਰਾਂ ਸੂਬੇ ਵਿੱਚ ਪਾਣੀ ਦੀ ਘਾਟ ਦੀ ਸਮੱਸਿਆ ਦੇ ਹੱਲ ਲਈ ਮਿਲ ਕੇ ਕੰਮ ਕਰਨਗੀਆਂ।

Advertisement

ਕੇਂਦਰੀ ਮੰਤਰੀ ਨੇ ਕਿਹਾ ਕਿ ਜਦੋਂ ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਵਿੱਚ ਕੌਮੀ ਪੱਧਰੀ ਸਮਾਗਮ ਕਰਵਾਉਣ ਲਈ ਪੁੱਛਿਆ ਤਾਂ ਉਨ੍ਹਾਂ ਤੁਰੰਤ ਹਾਂ ਕਰ ਦਿੱਤੀ ਕਿਉਂਕਿ ਉਹ ਪਾਣੀ ਦਾ ਮਹਤੱਵ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਹਰ ਘਰ ਜਲ’ ਯੋਜਨਾ ਤਹਿਤ ਹਰ ਵਿਅਕਤੀ ਨੂੰ 55 ਲਿਟਰ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ, ਜੇ ਧਰਤੀ ਹੇਠਲਾ ਪਾਣੀ ਨਾ ਬਚਾਇਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨਹੀਂ ਬਚੇਗਾ।

 

Advertisement