ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਸਰਕਾਰ ਅੱਜ ਪੇਸ਼ ਕਰੇਗੀ ਬਜਟ

04:27 AM Mar 17, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਚੰਡੀਗੜ੍ਹ, 16 ਮਾਰਚ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਬਤੌਰ ਵਿੱਤ ਮੰਤਰੀ ਪਹਿਲੀ ਵਾਰ ਭਲਕੇ 17 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ’ਤੇ ਔਰਤਾਂ, ਕਿਸਾਨਾਂ ਤੇ ਨੌਜਵਾਨਾਂ ਸਣੇ ਹਰ ਵਰਗ ਦੀਆਂ ਨਜ਼ਰਾਂ ਟਿਕੀਆਂ ਹਨ। ਭਾਜਪਾ ਵੱਲੋਂ ਵੀ ਸੂਬੇ ਦੇ ਲੋਕਾਂ ਨੂੰ ਲੁਭਾਉਣ ਲਈ ਹਰ ਵਰਗ ਨੂੰ ਕੁਝ ਨਾ ਕੁਝ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਦੋ ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਸਰਕਾਰ ਵੱਲੋਂ ਵਿੱਤੀ ਵਰ੍ਹੇ 2024-25 ਲਈ 1.89 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਸੀ।

Advertisement

 

 

Advertisement