ਹਰਿਆਣਾ ਸਰਕਾਰ ਵੱਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ
05:31 AM May 11, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਈ
ਭਾਰਤ-ਪਾਕਿਸਤਾਨ ਵਿਚਕਾਰ ਹਾਲਾਤ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਹ ਫ਼ੈਸਲਾ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਇੱਥੇ ਸਿਵਲ ਸਕੱਤਰੇਤ ਵਿੱਚ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਛੁੱਟੀ ’ਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤੁਰੰਤ ਵਾਪਸ ਬੁਲਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਯਕੀਨੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਕਾਰਜ ਕਰਨ ਦੇ ਨਿਰਦੇਸ਼ ਦਿੱਤੇ। ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਸਾਂਝੀ ਕਰਨ ’ਤੇ ਨਿਗਰਾਨੀ ਰੱਖਣ ਅਤੇ ਉਸ ਵਿਰੁੱਧ ਬਣਦੀ ਕਾਰਵਈ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜ਼ਰੂਰਤਮੰਦ ਚੀਜ਼ਾਂ ਦੀ ਘਾਟ ਨਹੀਂ ਹੈ।
Advertisement
Advertisement