ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਸਰਕਾਰ ਵੱਲੋਂ ਭਗਤ ਕਬੀਰ ਦੀ ਜੈਅੰਤੀ ’ਤੇ ਸੂਬਾਈ ਸਮਾਗਮ

06:26 AM Jun 12, 2025 IST
featuredImage featuredImage
ਸਿਰਸਾ ’ਚ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ।

ਪ੍ਰਭੂ ਦਿਆਲ
ਸਿਰਸਾ, 11 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ 11 ਸਾਲਾਂ ਵਿੱਚ ਬੇਮਿਸਾਲ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਸੰਤਾਂ ਮਹਾਂਪੁਰਸ਼ਾਂ ਦੇ ਦਿਖਾਏ ਰਾਹ ’ਤੇ ਚੱਲ ਰਹੀਆਂ ਹਨ। ਇਹ ਭਾਰਤ ਦੇ ਇਤਿਹਾਸ ਦਾ ਸੁਨਹਿਰੀ ਯੁੱਗ ਹੈ। ਉਹ ਅੱਜ ਦਾਣਾ ਮੰਡੀ ’ਚ ਭਗਤ ਕਬੀਰ ਦੀ ਜੈਅੰਤੀ ਮੌਕੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਭਗਤ ਕਬੀਰ ਨੇ ਆਪਣੇ ਜੀਵਨ ’ਚ ਸਮਾਜ ਦੀਆਂ ਬੁਰਾਈਆਂ ਨੂੰ ਸਮਾਪਤ ਕਰਨ ਦਾ ਕੰਮ ਕੀਤਾ ਸੀ ਤੇ ਹੁਣ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਉਨ੍ਹਾਂ ਦੇ ਦਿਖਾਏ ਰਾਹ ’ਤੇ ਚੱਲ ਰਹੀਆਂ ਹਨ। ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਯੂਸ਼ਮਾਨ ਯੋਜਨਾ ਨਾਲ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਪ੍ਰਧਾਨ ਮੰਤਰੀ ਦੇ 11 ਸਾਲਾਂ ਦੇ ਕਾਰਜਕਾਲ ’ਚ ਪਹਿਲੀ ਵਾਰ ਹਰ ਲੋੜਵੰਦ ਦੇ ਘਰ ’ਚ ਪਖਾਨੇ ਬਣਾਏ ਗਏ ਹਨ। 15 ਕਰੋੜ ਤੋਂ ਜ਼ਿਆਦਾ ਲੋੜਵੰਦ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ ਹਨ। ਹਰਿਆਣਾ ’ਚ 1.80 ਲੱਖ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ ਪੰਜ ਸੌ ਰੁਪਏ ’ਚ ਗੈਸ ਸਿਲੰਡਰ ਦਿੱਤੇ ਜਾ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸਫਾਈ ਮੁਲਾਜ਼ਮਾਂ ਦਾ 2100 ਰੁਪਏ ਮਿਹਨਤਾਨਾ ਵਧਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਫਾਈ ਮੁਲਾਜ਼ਮਾਂ ਨਾਲ ਜੇ ਕੋਈ ਅਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੇ ਸਹਾਇਤਾ ਦਿੱਤੀ ਜਾਵੇਗੀ ਜੇ ਸੀਵਰ ਦੀ ਸਫਾਈ ਦੌਰਾਨ ਕੋਈ ਘਟਨਾ ਹੁੰਦੀ ਹੈ ਤਾਂ ਇਹ ਰਾਸ਼ੀ ਦਸ ਲੱਖ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਿਰਸਾ ’ਚ ਬਣ ਰਹੇ ਸਰਸਾਈਨਾਥ ਮੈਡੀਕਲ ਕਲਾਜ ’ਚ ਨਸ਼ਾ ਮੁਕਤੀ ਕੇਂਦਰ ’ਚ ਸੌ ਬੈੱਡ, ਡੱਬਵਾਲੀ ’ਚ ਨਸ਼ਾ ਮੁਕਤੀ ਕੇਂਦਰ ਲਈ 30 ਬੈੱਡ ਅਤੇ ਏਲਨਾਬਾਦ ’ਚ 20 ਬੈੱਡ ਹੋਰ ਸਥਾਪਤ ਕੀਤੇ ਜਾਣ ਦਾ ਵੀ ਐਲਾਨ ਕੀਤਾ। ਇਸ ਤੋਂ ਪਹਿਲਾਂ ਰੈਲੀ ਦੀ ਪ੍ਰਧਾਨਗੀ ਕਰ ਰਹੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਸਿਰਸਾ ਵਿੱਚ ਆਈਆਈਟੀ ਬਣਾਉਣ ਦੀ ਮੰਗ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਸੰਕਲਪ ਪੱਤਰ ’ਚ ਕੀਤੇ ਗਏ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕਰ ਰਹੀ ਹੈ।

Advertisement

ਕਿਸਾਨਾਂ ਵੱਲੋਂ ਨਾਅਰੇਬਾਜ਼ੀ

ਰੈਲੀ ’ਚ ਕੁਝ ਕਿਸਾਨਾਂ ਨੇ ਨਹਿਰੀ ਪਾਣੀ ਅਤੇ ਡੀਏਪੀ ਖਾਦ ਦੀ ਮੰਗ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਨ੍ਹਾਂ ਨੂੰ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਭਰੋਸਾ ਦੇ ਕੇ ਪੁਲੀਸ ਨੇ ਉਥੋਂ ਪਾਸੇ ਹਟਾ ਦਿੱਤਾ। ਰੈਲੀ ਦੀ ਸਮਾਪਤੀ ਮੌਕੇ ’ਤੇ ਕੁਝ ਜਥੇਬੰਦੀਆਂ ਨੇ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਮੁੱਖ ਮੰਤਰੀ ਨੂੰ ਆਪੋ-ਆਪਣੇ ਮੰਗ ਪੱਤਰ ਸੌਂਪੇ।

Advertisement
Advertisement