ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਛੇਤੀ: ਨਲਵੀ
03:17 AM May 04, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 3 ਮਈ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਛੇਤੀ ਹੋ ਜਾਏਗਾ। ਸੂਬੇ ਭਰ ਵਿੱਚੋਂ ਚੁਣੇ ਗਏ 40 ਮੈਂਬਰ ਹੀ ਨਾਮਜ਼ਦਗੀ 9 ਮੈਂਬਰਾਂ ਦੀ ਚੋਣ ਕਰਨਗੇ। ਇਹ ਜਾਣਕਾਰੀ ਸ਼ਾਹਬਾਦ ਮਾਰਕੰਡਾ ਤੋਂ ਹਰਿਆਣਾ ਗੁਰਦੁਆਰਾ ਕਮੇਟੀ ਲਈ ਚੁਣੇ ਗਏ ਮੈਂਬਰ ਦੀਦਾਰ ਸਿੰਘ ਨਲਵੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 9 ਮੈਂਬਰਾਂ ਦੀ ਨਿਯੁਕਤੀ ਨੂੰ ਲੈ ਕੇ ਨਵੀਂ ਕਮੇਟੀ ਦੇ ਗਠਨ ਦਾ ਕੰਮ ਲਟਕਿਆ ਹੋਇਆ ਸੀ ਜੋ ਹੁਣ ਪੂਰਾ ਹੋ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ 4 ਮਈ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਿਵਾਸ ’ਤੇ ਚੁਣੇ ਗਏ 40 ਮੈਂਬਰਾਂ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਮੀਟਿੰਗ ਕਰਨਗੇ।
Advertisement
Advertisement