ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 23 ਦਸੰਬਰਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਰਿਹਾਈ ਮਗਰੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਗੁਰੂਘਰ ਦਾ ਧੰਨਵਾਦ ਕਰਨ ਲਈ ਆਏ ਹਨ। ਗੁਰੂ ਘਰ ਵਿੱਚ ਨਤਮਸਤਕ ਹੋਣ ਮਗਰੋਂ ਸ੍ਰੀ ਆਸ਼ੂ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂਘਰ ਉਹ ਥਾਂ ਹੈ ਜਿੱਥੇ ਮੱਥਾ ਟੇਕਣ ਨਾਲ ਸਾਰੀਆਂ ਮੁਸੀਬਤਾਂ ਦੂਰ ਹੋ ਜਾਂਦੀਆਂ ਹਨ। ਉਹ ਅੱਜ ਕਿਸੇ ਰਾਜਨੀਤਕ ਦੌਰੇ ’ਤੇ ਨਹੀਂ ਆਏ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ ਅਤੇ ਸਾਰੀਆਂ ਹੇਠਲੀਆਂ ਅਦਾਲਤਾਂ ਵੱਲੋਂ ਵੀ ਰਾਹਤ ਮਿਲਣ ਦੀ ਸੰਭਾਵਨਾ ਹੈ। ਉਹ ਹਮੇਸ਼ਾ ਪਰਮਾਤਮਾ ਦਾ ਧੰਨਵਾਦ ਕਰਦੇ ਹਨ ਜਿਸਨੇ ਉਨ੍ਹਾਂ ’ਤੇ ਆਪਣਾ ਆਸ਼ੀਰਵਾਦ ਰੱਖਿਆ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਭਵਿੱਖ ਵਿੱਚ ਵੀ ਉਨ੍ਹਾਂ ’ਤੇ ਕਿਰਪਾ ਰੱਖਣਗੇ।