ਹਰ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦੈ: ਖੰਨਾ
05:40 AM Jun 03, 2025 IST
ਦੇਵੀਗੜ੍ਹ: ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਨੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਖੰਨਾ ਹਸਪਤਾਲ ਦੇਵੀਗੜ੍ਹ ਵਿੱਚ ਖੂਨਦਾਨ ਕੈਂਪ ਲਾਇਆ। ਇਸ ਦਾ ਸਮੀਂ ਉਦਘਾਟਨ ਰਾਜ ਰਾਣੀ ਦੂੰਦੀਮਾਜਰਾ ਨੇ ਖੂਨਦਾਨ ਕਰ ਕੇ ਕੀਤਾ। ਕੈਂਪ ਵਿੱਚ ਜਸਮੇਰ ਸਿੰਘ, ਸਤਨਾਮ ਸਿੰਘ, ਮਨਜਿੰਦਰ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਮਿੱਠੂ ਰਾਮ ਅਤੇ ਜੀਤ ਰਾਮ ਸਣੇ 15 ਜਣਿਆਂ ਨੇ ਖੂਨਦਾਨ ਕੀਤਾ। ਇਸ ਮੌਕੇ ਡਾ. ਯਸਪਾਲ ਖੰਨਾ ਨੇ ਕਿਹਾ ਕਿ ਹਰ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਕਾਰਨ ਇਸ ਸਮੇਂ ਬਲੱਡ ਬੈਕਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਹੈ। ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਵੱਲੋਂ ਸਮੂਹ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਸਨਮਾਨਿਆ ਗਿਆ। ਇਸ ਮੌਕੇ ਡਾ. ਲਵਲੀ ਖੰਨਾ, ਲਖਮੀਰ ਸਿੰਘ ਸਲੋਟ, ਪ੍ਰਧਾਨ ਗੁਰਜੰਟ ਸਿੰਘ ਨਿਜਾਮਪੁਰ, ਪ੍ਰਧਾਨ ਕੁਲਦੀਪ ਸਿੰਘ ਭੰਬੂਆ, ਦਰਸ਼ਨ ਸਿੰਘ ਦੂੰਦੀਮਾਜਰਾ, ਨਿਰਮਲ ਕੌਰ ਅਤੇ ਹਰਕ੍ਰਿਸ਼ਨ ਸਿੰਘ ਸੁਰਜੀਤ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement