ਹਵਾਲਾਤੀਆਂ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ
06:55 AM May 11, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਈ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਦੇ ਹਵਾਲਾਤੀਆਂ ਤੋਂ ਨਸ਼ੀਲੀਆਂ ਗੋਲੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਦੀ ਅਗਵਾਈ ਹੇਠ ਜੇਲ੍ਹ ਅਮਲੇ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਤਿਰਲੋਕ ਸਿੰਘ ਕੋਲੋਂ 900 ਗੋਲੀਆਂ, 6 ਮੋਬਾਈਲ ਫੋਨ ਤੇ ਇੱਕ ਡਾਟਾ ਕੇਬਲ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲੀਸ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕਾਰਵਾਈ ਕੀਤੀ ਹੈ। ਇਸੇ ਤਰ੍ਹਾਂ ਕੇਂਦਰੀ ਜੇਲ੍ਹ ਦੇ ਅਮਲੇ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਪ੍ਰਭਜੋਤ ਸਿੰਘ ਕੋਲੋਂ 100 ਕੈਪਸੂਲ ਬਰਾਮਦ ਕੀਤੇ ਗਏ ਹਨ। ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement