ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਈਕੋਰਟ ਵੱਲੋਂ ਬਿਨਾ ਮੁਕਾਬਲਾ ਜੇਤੂ ਐਲਾਨੇ ਉਮੀਦਵਾਰਾਂ ਦੇ ਮਾਮਲੇ ਵਿੱਚ ਜਾਂਚ ਦਾ ਹੁਕਮ

06:55 AM Dec 21, 2024 IST
ਗੁਰਦੀਪ ਸਿੰਘ ਟੱਕਰਮਾਛੀਵਾੜਾ, 20 ਦਸੰਬਰ
Advertisement

ਮਾਛੀਵਾੜਾ ਕੌਂਸਲ ਚੋਣਾਂ ਸਬੰਧੀ 7 ਉਮੀਦਵਾਰਾਂ ਨੂੰ ਬਿਨਾ ਮੁਕਾਬਲਾ ਜੇਤੂ ਕਰਾਰ ਦੇਣ ਦੇ ਮਾਮਲੇ ਵਿੱਚ ਵਿਰੋਧੀ ਧਿਰ ਕਾਂਗਰਸ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਅੱਜ ਅਦਾਲਤ ਨੇ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਵਾਰਡਾਂ ਵਿੱਚ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਮਗਰੋਂ 6 ‘ਆਪ’ ਉਮੀਦਵਾਰ ਤੇ ਇੱਕ ਆਜ਼ਾਦ ਉਮੀਦਵਾਰ ਬਿਨਾ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਸਨ।

ਕਾਂਗਰਸ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ’ਤੇ ਕਈਆਂ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਸਨ। ਜੇਕਰ ਜੇਤੂ ਕਰਾਰ ਦੇਣ ਦੇ ਫ਼ੈਸਲੇ ’ਤੇ ਸਟੇਅ ਲੱਗ ਜਾਂਦੀ ਤਾਂ ਇਥੇ ਦੁਬਾਰਾ ਵੋਟਾਂ ਪੈ ਸਕਦੀਆਂ ਹਨ ਪਰ ਹਾਲ ਦੀ ਘੜੀ ਇਨ੍ਹਾਂ 7 ਉਮੀਦਵਾਰਾਂ ਦੇ ਸਿਰ ’ਤੇ ਲਟਕਦੀ ਇਹ ਤਲਵਾਰ ਹਟ ਗਈ ਹੈ। ਅਦਾਲਤ ਦੇ ਫ਼ੈਸਲੇ ਮਗਰੋਂ ਅੱਜ ਉਕਤ 7 ਉਮੀਦਵਾਰਾਂ ਨੇ ਸੁੱਖ ਦਾ ਸਾਹ ਲਿਆ।

Advertisement

ਦੂਜੇ ਪਾਸੇ ਕਾਂਗਰਸ ਵੱਲੋਂ ਹੁਣ ਚੋਣ ਕਮਿਸ਼ਨ ਵਲ ਰੁਖ਼ ਕਬਦਿਆਂ ਪੂਰੀ ਸਖ਼ਤੀ ਨਾਲ ਇਸ ਮਾਮਲੇ ਵਿੱਚ ਲੜਾਈ ਲੜਨ ਦਾ ਮਨ ਬਣਾਇਆ ਗਿਆ ਹੈ। ਮਾਣਯੋਗ ਅਦਾਲਤ ਨੇ ਇਸ ਪਟੀਸ਼ਨ ਸਬੰਧੀ ਫਿਲਹਾਲ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਹੈ ਪਰ ਹੁਕਮਾਂ ਦੀ ਕਾਪੀ ਪ੍ਰਾਪਤ ਹੋਣ ਮਗਰੋਂ ਸਪੱਸ਼ਟ ਹੋ ਸਕੇਗਾ ਕਿ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਕਦੋਂ ਤੱਕ ਨਿਪਟਾਰਾ ਕਰੇਗਾ।

 

Advertisement