ਹਾਈ ਕੋਰਟ ’ਚ ਬੰਬ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ ਦਰਜ
05:15 AM May 25, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਚੰਡੀਗੜ੍ਹ, 24 ਮਈ
ਚੰਡੀਗੜ੍ਹ ਪੁਲੀਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬੰਬ ਹੋਣ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਥਾਣਾ ਸੈਕਟਰ-3 ਦੇ ਐੱਸਐੱਚਓ ਨਰਿੰਦਰ ਸਿੰਘ ਪਟਿਆਲ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਕਿਸੇ ਨੇ ਗਲਤ ਮੇਲ ਭੇਜੀ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਬੰਬ ਹੈ। ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ, ਬੰਬ ਸੁਕਾਇਡ, ਡਾਗ ਸੁਕਾਇਡ, ਫਾਇਰ ਬ੍ਰਿਗੇਡ, ਐਂਬੂਲੈਂਸ ਤੇ ਹੋਰ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਵਿਭਾਗਾਂ ਦੀਆਂ ਟੀਮਾਂ ਨੇ ਤੁਰੰਤ ਹਾਈਕੋਰਟ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਹਾਈਕੋਰਟ ਨੂੰ ਤੁਰੰਤ ਖਾਲ੍ਹੀ ਕਰਵਾ ਕੇ ਕਈ ਘੰਟੇ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲੀਸ ਨੂੂੰ ਕੁਝ ਵੀ ਨਹੀਂ ਮਿਲਿਆ ਹੈ। ਥਾਣਾ ਸੈਕਟਰ-3 ਦੀ ਪੁਲੀਸ ਨੇ ਬੰਬ ਬਾਰੇ ਅਫ਼ਵਾਹ ਫੈਲਾਉਣ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement