ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਈ ਬਰੀਡ ਝੋਨੇ ’ਤੇ ਲੱਗੀ ਸਰਕਾਰੀ ਰੋਕ ਹਟਾਉਣ ਦੀ ਮੰਗ

07:00 AM May 09, 2025 IST
featuredImage featuredImage
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਹਾਈਬਰਿਡ ਝੋਨੇ ਉਪਰ ਲਗਾਈ ਗਈ ਰੋਕ ਨੂੰ ਤੁਰੰਤ ਪ੍ਰਭਾਵ ਤੋ ਹਟਾਇਆ ਜਾਵੇ ਕਿਉਂਕਿ ਬਠਿੰਡਾ, ਮੁਕਤਸਰ, ਫਾਜ਼ਿਲਕਾ ਆਦਿ ਜਿਲ੍ਹਿਆਂ ਵਿੱਚ ਪਾਣੀ ਦਾ ਪੱਧਰ ਨੀਵਾਂ ਹੋਣ ਕਾਰਨ ਪੀਆਰ ਝੋਨੇ ਦੀ ਕਿਸਮ ਕਾਮਯਾਬ ਨਹੀਂ ਹੈ।
ਅੱਜ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਭਾਈ ਰਣਧੀਰ ਸਿੰਘ ਨਗਰ ਵਿੱਚ ਜਥੇਬੰਦੀ ਦੀ ਸੂਬਾ ਕਾਰਜਕਾਰਨੀ ਦੀ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਅਤੇ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਹਾਜ਼ਰ ਹੋਏ। ਇਸ ਮੌਕੇ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਜਾਰੀ ਕਰਨ ਅਤੇ ਨਹਿਰੀ ਪਾਣੀ ਲਈ ਪੱਕੇ ਖਾਲ ਅਤੇ ਪਾਇਪਾਂ ਅੰਡਰਗਰਾਉਂਡ ਪਵਾਉਣ ਦੀ ਮੰਗ ਵੀ ਕੀਤੀ ਗਈ ਕਿਉਂਕਿ ਪੱਕੇ ਖਾਲ ਅਤੇ ਪਾਇਪਾਂ ਪਾਉਣ ਦਾ ਕੰਮ ਕਾਫ਼ੀ ਲੰਬੇ ਸਮੇਂ ਤੋਂ ਬੰਦ ਹੈ। ਮੀਟਿੰਗ ਵਿੱਚ ਇਹ ਮਤਾ ਵੀ ਪਾਸ ਕੀਤਾ ਗਿਆ ਕਿ ਡੀਏਪੀ ਖਾਦ ਦੀ ਸਪਲਾਈ ਸੁਸਇਟੀਆਂ ਅਤੇ ਬਜ਼ਾਰ ਵਿੱਚ ਪੂਰੀ ਕੀਤੀ ਜਾਵੇ ਕਿਉਂਕਿ ਝੋਨੇ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ।
ਪਿਛਲੇ ਦਿਨਾਂ ਵਿੱਚ ਜ਼ਿਆਦਾਤਰ ਜ਼ਿੰਕ ਦੇ ਸੈਂਪਲ ਕਾਫ਼ੀ ਮਾਤਰਾ ਵਿੱਚ ਫੇਲ੍ਹ ਹੋਏ ਹਨ। ਸੋ ਸਰਕਾਰ ਇਸ ਬਾਬਤ ਮੁਕੰਮਲ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰੇ ਤਾਂ ਜੁ ਬਿਜਾਈ ਦੌਰਾਨ ਕੋਈ ਮੁਸਕਿਲ ਪੇਸ਼ ਨਾ ਆਵੇ।
ਮੀਟਿੰਗ ਵਿੱਚ ਇੱਕ ਹੋਰ ਮਤਾ ਪਾਸ ਕਰਕੇ ਝੋਨੇ ਦੀ ਬਿਜਾਈ ਦੇ ਸੀਜ਼ਨ ਵਿੱਚ ਬਿਜਲੀ ਸਪਲਾਈ ਨਿਰਵਿਘਨ ਦੇਣ ਲਈ ਉਚਿੱਤ ਪ੍ਰਬੰਧ ਕਰਨ ਦੀ ਮੰਗ ਵੀ ਕੀਤੀ ਗਈ ਕਿਉਂਕਿ ਝੋਨੇ ਦੀ ਬਿਜਾਈ ਲਈ ਪਾਣੀ ਦੀ ਸਹੀ ਸਮੇਂ ਤੇ ਲੋੜ ਹੁੰਦੀ ਹੈ। ਇਸ ਦੇ ਨਾਲ ਨਾਲ ਸਰਕਾਰ ਨੂੰ ਬਿਜਲੀ ਵਿਭਾਗ ਨੂੰ ਵੀ ਇਹ ਦਿਸ਼ਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ ਕਿ ਉਹ ਜਲਦੀ ਤੋਂ ਜਲਦੀ ਢਿੱਲੀਆਂ ਤਾਰਾਂ, ਟੁੱਟੇ ਬਿਜਲੀ ਦੇ ਖੰਭੇ ਆਦਿ ਨੂੰ ਠੀਕ ਕਰਨ ਅਤੇ ਉਵਰਲੋਡ ਟਰਾਂਸਫਾਰਮਰਾਂ ’ਤੇ ਲੋਡ ਵੀ ਘਟਾਇਆ ਜਾਵੇ।
ਕੈਂਪਸਨ: ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਰਮੀਤ ਸਿੰਘ ਕਾਦੀਆਂ। - ਫੋਟੋ: ਇੰਦਰਜੀਤ ਵਰਮਾ

Advertisement

Advertisement