ਹਾਕੀ ਖਿਡਾਰੀ ਮਨਦੀਪ ਸਿੰਘ ਨੇ ਪਤਨੀ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ
05:11 AM Apr 09, 2025 IST
ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 8 ਅਪਰੈਲ
Advertisement
ਭਾਰਤੀ ਹਾਕੀ ਟੀਮ ਦੇ ਖਿਡਾਰੀ ਮਨਦੀਪ ਸਿੰਘ ਅਤੇ ਉਨਾਂ ਦੀ ਪਤਨੀ ਉਦਿਤਾ ਚੌਹਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦਾ ਹਾਲ ਹੀ ਵਿੱਚ ਵਿਆਹ ਹੋਇਆ ਹੈ ਅਤੇ ਵਿਆਹ ਮਗਰੋਂ ਦੋਵੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਆਏ ਸਨ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿੱਚ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਹੈ। ਇਹ ਦੋਵੇਂ ਹੀ ਹਾਕੀ ਖਿਡਾਰੀ ਹਨ ਅਤੇ ਦੋਵਾਂ ਨੇ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕੀਤੀ ਹੈ।
Advertisement
Advertisement