ਹਾਕੀ: ਫ਼ਤਹਿ ਅਕੈਡਮੀ ਨੇ ਜਿੱਤ ਦਾ ਝੰਡਾ ਲਹਿਰਾਇਆ
ਸਿਮਰਤਪਾਲ ਬੇਦੀ
ਜੰਡਿਆਲਾ ਗੁਰੂ, 24 ਮਈ
ਸਥਾਨਕ ਇੰਟਰਨੈਸ਼ਨਲ ਫਤਹਿ ਅਕੈਡਮੀ ਨੇ ਸੀਆਈਐਸਸੀਈ ਵੱਲੋਂ ਕਰਵਾਏ ਗਏ ਜ਼ੋਨਲ ਹਾਕੀ ਟੂਰਨਾਮੈਂਟ ਵਿਚ ਜਿੱਤ ਦਾ ਝੰਡਾ ਲਹਿਰਾਇਆ। ਪ੍ਰਿੰਸੀਪਲ ਪਰਮਜੀਤ ਕੌਰ ਸੰਧੂ ਨੇ ਕਿਹਾ ਕਿ ਅਕੈਡਮੀ ਦੇ ਖੇਡ ਮੈਦਾਨ ਅੰਦਰ ਕਰਵਾਏ ਗਏ ਹਾਕੀ ਦੇ ਇਸ ਮੁਕਾਬਲੇ ਵਿੱਚ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੀਆਂ ਕਈ ਟੀਮਾਂ ਨੇ ਭਾਗ ਲਿਆ। ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਜ਼ੋਨਲ ਹਾਕੀ ਟੂਰਨਾਮੈਂਟ ਵਿੱਚ ਅਕੈਡਮੀ ਦੀਆਂ 14 ਤੇ 17 ਸਾਲ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ ਅਤੇ 19 ਸਾਲ ਤੋਂ ਘੱਟ ਉਮਰ ਵਾਲੀ ਹਾਕੀ ਟੀਮ ਆਪਣੀ ਬੇਮਿਸਾਲ ਪ੍ਰਤਿਭਾ ਦਾ ਜੌਹਰ ਦਿਖਾਉਂਦੇ ਹੋਏ ਪਹਿਲਾ ਸਥਾਨ ’ਤੇ ਰਹੀ। ਪ੍ਰਿੰਸੀਪਲ ਨੇ ਕਿਹਾ ਅਕੈਡਮੀ ਦੀਆਂ ਤਿੰਨਾਂ ਟੀਮਾਂ ਨੇ ਆਪਣੇ ਹੌਸਲੇ, ਤਕਨੀਕ ਅਤੇ ਸਮੂਹਿਕ ਯਤਨਾਂ ਰਾਹੀਂ ਹਰ ਮੁਕਾਬਲੇ ਵਿੱਚ ਵਿਰੋਧੀ ਟੀਮ ਨੂੰ ਪਿੱਛੇ ਛੱਡਿਆ। ਇਸ ਮੌਕੇ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ, ਵਾਈਸ ਚੇਅਰ ਪਰਸਨ ਰਵਿੰਦਰ ਕੌਰ ਨੇ ਆਪਣੀਆਂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਉਨ੍ਹਾਂ ਦੀਆਂ ਨੌਜਵਾਨ ਟੀਮਾਂ ਨੇ ਜੋ ਜਿੱਤ ਹਾਸਲ ਕੀਤੀ ਹੈ, ਉਹ ਸਿਰਫ਼ ਅਕੈਡਮੀ ਲਈ ਨਹੀਂ, ਸਗੋਂ ਸਾਰਿਆਂ ਲਈ ਮਾਣ ਵਾਲੀ ਗੱਲ ਹੈ।