ਹਾਦਸੇ ’ਚ ਇਕ ਹਲਾਕ, ਦੋ ਜ਼ਖ਼ਮੀ
05:02 AM Apr 15, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਪਰੈਲ
ਇੱਥੋਂ ਦੇ ਮਨੀਮਾਜਰਾ ਵਿੱਚ ਤੇਜ਼ ਰਫ਼ਤਾਰ ਟੈਂਪੂ ਦੀ ਟੱਕਰ ਵੱਜਣ ਕਰ ਕੇ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜਣੇ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਾਸੀ ਪਿੰਡ ਕਿਸ਼ਨਗੜ੍ਹ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਯਸ਼ਰਾਜ ਤੇ ਉਮੇਸ਼ ਵਾਸੀ ਕਿਸ਼ਨਗੜ੍ਹ ਸ਼ਾਮਲ ਹਨ। ਜਾਣਕਾਰੀ ਮਿਲਦਿਆਂ ਹੀ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕੇਸ ਦਰਜ ਕਰ ਦਿੱਤਾ ਹੈ। ਇਹ ਕੇਸ ਯਸ਼ਰਾਜ ਵਾਸੀ ਪਿੰਡ ਕਿਸ਼ਨਗੜ੍ਹ ਦੀ ਸ਼ਿਕਾਇਤ ’ਤੇ ਟੈਂਪੂ ਚਾਲਕ ਪਿੰਟੂ ਵਾਸੀ ਪੰਚਕੂਲਾ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਤੇ ਉਮੇਸ਼, ਆਸ਼ੀਸ਼ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ। ਉਹ ਜਦੋਂ ਮਾਡਰਨ ਹਾਊਸਿੰਗ ਕੰਪਲੈਕਸ ਮਨੀਮਾਜਰਾ ਦੇ ਨਜ਼ਦੀਕ ਪਹੁੰਚੇ ਤਾਂ ਤੇਜ਼ ਰਫ਼ਤਾਰ ਟੈਂਪੂ ਚਾਲਕ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ।
Advertisement
Advertisement