ਹਾਦਸੇ ’ਚ ਜ਼ਖ਼ਮੀ ਵਿਅਕਤੀ ਨੇ ਦਮ ਤੋੜਿਆ
05:25 AM Feb 03, 2025 IST
ਪੱਤਰ ਪ੍ਰੇਰਕ
ਤਰਨ ਤਾਰਨ, 2 ਫਰਵਰੀ
ਤਰਨ ਤਾਰਨ- ਗੋਇੰਦਵਾਲ ਸਾਹਿਬ ਸੜਕ ’ਤੇ 27 ਜਨਵਰੀ ਨੂੰ ਸੜਕ ਹਾਦਸੇ ਵਿੱਚ ਜ਼ਖ਼ਮੀ ਪਿੰਡ ਨੌਰੰਗਾਬਾਦ ਦੇ ਵਸਨੀਕ ਹਰਪਾਲ ਸਿੰਘ (35) ਨੇ ਬੀਤੇ ਦਿਨ ਇਲਾਜ ਦੌਰਾਨ ਦਮ ਤੋੜ ਗਿਆ| ਮ੍ਰਿਤਕ ਦੀ ਪਤਨੀ ਰਾਜਵੰਤ ਕੌਰ ਨੇ ਸਥਾਨਕ ਥਾਣਾ ਸਦਰ ਦੀ ਪੁਲੀਸ ਨੂੰ ਦੱਸਿਆ ਕਿ ਉਸ ਦਾ ਪਤੀ ਹਰਪਾਲ ਸਿੰਘ ਸ਼ਾਮ ਨੂੰ ਕੰਮ ਖਤਮ ਕਰਕੇ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ। ਸੰਘਾ ਪਿੰਡ ਦੇ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਕਲੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਔਰਤ ਨਾਲ ਵਿਅਕਤੀ ਨਰਿੰਦਰ ਸਿੰਘ ਵਾਸੀ ਫੇਜ਼-2 ਗੋਇੰਦਵਾਲ ਸਾਹਿਬ ਅਤੇ ਅਣਪਛਾਤੀ ਔਰਤ ਖਿਲਾਫ ਕੇਸ ਦਰਜ ਕੀਤਾ ਗਿਆ ਹੈ|
Advertisement
Advertisement