ਹਾਦਸੇ ’ਚ ਬਜ਼ੁਰਗ ਦੀ ਮੌਤ
07:46 AM Sep 13, 2024 IST
ਪੱਤਰ ਪ੍ਰੇਰਕ
ਬਠਿੰਡਾ 12 ਸਤੰਬਰ
ਸ਼ਹਿਰ ਵਿੱਚ ਹੋਏ ਵੱਖ ਹਾਦਸਿਆਂ ਦੌਰਾਨ 5 ਵਿਅਕਤੀ ਜ਼ਖਮੀ ਹੋ ਗਏ ਜਦਕਿ ਇੱਕ ਬਜ਼ੁਰਗ ਦੀ ਮੌਤ ਹੋ ਗਈ। ਮਿਲੇ ਵੇਰਵੇ ਅਨੁਸਾਰ ਬਠਿੰਡਾ ਦੇ ਕਿਸ਼ੋਰੀ ਰਾਮ ਹਸਪਤਾਲ ਰੋਡ ’ਤੇ ਮੋਟਰ ਸਾਈਕਲ ਅਤੇ ਐਕਟਿਵਾ ਦੀ ਟੱਕਰ ’ਚ ਬਜ਼ੁਰਗ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ (65 ਸਾਲ) ਵਾਸੀ ਨੌਰਥ ਅਸਟੇਟ ਵਜੋਂ ਹੋਈ ਹੈ। ਇਸ ਤਰ੍ਹਾਂਂ ਪੰਜ ਜਣੇ ਵੱਖ ਵੱਖ ਹਾਦਿਆਂ ਵਿਚ ਜ਼ਖ਼ਮੀ ਹੋ ਗਏ।
Advertisement
Advertisement