ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ
05:53 AM Mar 14, 2025 IST
ਪੱਤਰ ਪ੍ਰੇਰਕ
ਕੋਟਕਪੂਰਾ, 13 ਮਾਰਚ
ਇਥੇ ਮੁਕਤਸਰ ਸਾਹਿਬ ਰੋਡ ’ਤੇ ਬੱਸ ਤੇ ਮੋਟਰਸਾਈਕਲ ਦਰਮਿਆਨ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਈ ਗਈ। ਹਾਦਸੇ ਮਗਰੋਂ ਬੱਸ ਦਾ ਡਰਾਈਵਰ ਅਤੇ ਕੰਡਕਟਰ ਫਰਾਰ ਹੋ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਕੋਤਵਾਲੀ ਦੇ ਤਫ਼ਤੀਸ਼ੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੁਕਤਸਰ ਸਾਹਿਬ ਦੇ ਪਿੰਡ ਵੱਟੂ ਨਾਲ ਸਬੰਧਤ ਨੌਜਵਾਨ ਮਨਿੰਦਰ ਸਿੰਘ (23) ਆਪਣੀ ਡਿਊਟੀ ’ਤੇ ਕੋਟਕਪੂਰਾ ਵੱਲ ਆ ਰਿਹਾ ਸੀ ਕਿ ਅੱਗੋਂ ਮੁਕਤਸਰ ਸਾਹਿਬ ਵੱਲ ਜਾ ਰਹੀ ਬੱਸ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਮਨਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਇਸ ਮਾਮਲੇ ਵਿੱਚ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement