ਹਾਦਸੇ ’ਚ ਸਾਈਕਲ ਚਾਲਕ ਹਲਾਕ
06:40 AM May 22, 2025 IST
ਲੁਧਿਆਣਾ: ਥਾਣਾ ਜਮਾਲਪੁਰ ਦੇ ਇਲਾਕੇ ਵਿੱਚ ਸਥਿਤ ਬਰੇਲ ਭਵਨ ਨੇੜੇ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਇੱਕ ਬਜ਼ੁਰਗ ਸਾਈਕਲ ਸਵਾਰ ਦੀ ਮੌਤ ਹੋ ਗਈ। ਪਿੰਡ ਮੁੰਡੀਆਂ ਕਲਾਂ ਵਾਸੀ ਸੁਰਿੰਦਰ ਸਿੰਘ ਆਪਣੇ ਸਾਈਕਲ ’ਤੇ ਆ ਰਿਹਾ ਸੀ ਤਾਂ ਬਰੇਲ ਭਵਨ ਕੋਲ ਪੁੱਜੇ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਸੁਰਿੰਦਰ ਸਿੰਘ ਨੂੰ ਫੇਟ ਮਾਰ ਦਿੱਤੀ ਜਿਸ ਕਰਕੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਾਦਸੇ ਵਾਲੀ ਥਾਂ ’ਤੇ ਹੀ ਉਸ ਦੀ ਮੌਤ ਹੋ ਗਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement