ਹਾਦਸੇ ਦੇ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ
07:20 AM May 18, 2025 IST
ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 17 ਮਈ
ਹਾਦਸੇ ਵਿੱਚ ਗੰਭੀਰ ਜ਼ਖ਼ਮੀ ਪਿੰਡ ਜੱਟਪੁਰਾ ਵਾਸੀ ਚਰਨਜੀਤ ਸਿੰਘ ਨੇ ਅੱਜ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਥਾਣਾ ਸਦਰ ਰਾਏਕੋਟ ਪੁਲੀਸ ਨੇ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੱਟਪੁਰਾ ਦੇ ਬਿਆਨਾਂ ’ਤੇ ਕਾਰ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਅਨੁਸਾਰ 11 ਮਈ ਨੂੰ ਚਰਨਜੀਤ ਸਿੰਘ ਮੋਟਰਸਾਈਕਲ ’ਤੇ ਜੱਟਪੁਰਾ ਤੋਂ ਹਲਵਾਰਾ ਵੱਲ ਜਾ ਰਿਹਾ ਸੀ ਜਦੋਂ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਸੀ। ਮੁਲਜ਼ਮ ਦੀ ਪਛਾਣ ਸੰਨੀ ਕੁਮਾਰ ਵਾਸੀ ਸਰਦੂਲਗੜ੍ਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਚਰਨਜੀਤ ਸਿੰਘ ਦਾ ਇਲਾਜ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਸੀ, ਜਿੱਥੇ ਇਲਾਜ ਦੌਰਾਨ ਅੱਜ ਉਸ ਨੇ ਦਮ ਤੋੜ ਦਿੱਤਾ। ਪੁਲੀਸ ਨੇ ਕੇਸ ਦਰਜ ਕਰ ਕੇ ਡਰਾਈਵਰ ਦੀ ਭਾਲ ਆਰੰਭ ਦਿੱਤੀ ਹੈ।
Advertisement
Advertisement