ਹਾਦਸੇ ਵਿੱਚ ਨੌਜਵਾਨ ਹਲਾਕ
05:26 AM May 07, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਘੱਗਾ, 6 ਮਈ
ਜਨਮ ਦਿਨ ਦੀ ਪਾਰਟੀ ’ਚੋਂ ਘਰ ਪਰਤ ਰਹੇ ਦੋ ਨੌਜਵਾਨਾਂ ’ਚੋਂ ਇਕ ਦੀ ਹਾਦਸੇ ਵਿੱਚ ਮੌਤ ਹੋ ਗਈ, ਜਦੋਂ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਵਾਸੀ ਪਾਤੜਾਂ ਆਪਣੇ ਦੋਸਤ ਬੀਰਬਲ ਸਿੰਘ ਵਾਸੀ ਪਿੰਡ ਕਾਹਨਗੜ੍ਹ ਨਾਲ ਘੱਗਾ ਨੇੜਲੇ ਪਿੰਡ ਕਲਵਾਨੂੰ ਵਿੱਚ ਆਪਣੇ ਦੋਸਤ ਦੇ ਜਨਮਦਿਨ ਦੀ ਪਾਰਟੀ ਉਪਰੰਤ ਜਦੋਂ ਆਪਣੇ ਮੋਟਰਸਾਈਕਲ ’ਤੇ ਘਰ ਜਾ ਰਹੇ ਸਨ ਤਾਂ ਪਾਤੜਾਂ-ਸਮਾਨਾ ਮੇਨ ਰੋਡ ਸਥਿਤ ਕਸਬਾ ਘੱਗਾ ਦੇ ਮੇਨ ਬੱਸ ਅੱਡੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਸੰਤੁਲਨ ਵਿਗੜ ਕੇ ਇਕ ਪੱਥਰ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਦੋਵੇਂ ਦੋਸਤ ਸੜਕ ’ਤੇ ਡਿੱਗ ਕੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਜਦੋਂ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਬੀਰਬਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਜਗਦੀਪ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Advertisement
Advertisement