ਨਿੱਜੀ ਪੱਤਰ ਪ੍ਰੇਰਕਲੁਧਿਆਣਾ, 23 ਦਸੰਬਰਥਾਣਾ ਜੋਧੇਵਾਲ ਦੇ ਇਲਾਕੇ ਸ਼ਿਵਪੁਰੀ ਪੁਲ ਤੋਂ ਕਾਕੋਵਾਲ ਕੱਟ ਮੇਨ ਜੀਟੀ ਰੋਡ ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਪਿੱਛੇ ਬੈਠਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਇਸ ਸਬੰਧੀ ਪਿੰਡ ਕੁਤਬੇਵਾਲ ਵਾਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਜੀਵਨ ਸਿੰਘ ਆਪਣੇ ਦੋਸਤ ਨਰਿੰਦਰ ਕੁਮਾਰ ਨਾਲ ਮੋਟਰਸਾਈਕਲ ’ਤੇ ਛਪਰਾ ਬੋਕਸ ਫੈਕਟਰੀ ਬਹਾਦਰਕੇ ਰੋਡ ਤੋਂ ਬਸਤੀ ਜੋਧੇਵਾਲ ਚੌਕ ਵੱਲ ਜਾ ਰਿਹਾ ਸੀ ਤਾਂ ਸ਼ਿਵਪੁਰੀ ਪੁਲ ਕਾਕੋਵਾਲ ਵੱਲ ਹੇਠਾਂ ਉਤਰਨ ਵੇਲੇ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਨਰਿੰਦਰ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸੁਖਜੀਵਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਕ੍ਰਿਸ਼ਨਾ ਹਸਪਤਾਲ ਬਸਤੀ ਜੋਧੇਵਾਲ ਦਾਖਲ ਕਰਾਇਆ ਗਿਆ ਹੈ। ਥਾਣੇਦਾਰ ਕਰਨਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।