ਹਾਦਸੇ ਵਿੱਚ ਮੋਟਰਸਾਈਕਲ ਸਵਾਰ ਹਲਾਕ
07:30 AM Apr 01, 2025 IST
ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 32 ਮਾਰਚ
ਥਾਣਾ ਸੁਧਾਰ ਅਧੀਨ ਪਿੰਡ ਐਤੀਆਣਾ ਵਿੱਚ ਦੇਰ ਰਾਤ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਂਚ ਅਫ਼ਸਰ ਥਾਣੇਦਾਰ ਕੁਲਵੰਤ ਸਿੰਘ ਅਨੁਸਾਰ ਹਾਦਸਾ ਗ਼ਲਤ ਪਾਸੇ ਸੜਕ ’ਤੇ ਖੜ੍ਹੇ ਟਰੱਕ ਨਾਲ ਪਿੱਛੇ ਤੋਂ ਟਕਰਾਉਣ ਕਾਰਨ ਹੋਇਆ। ਮ੍ਰਿਤਕ ਦੀ ਪਛਾਣ ਜਗਰਾਜ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਜ ਕੰਮ ਤੋਂ ਘਰ ਆ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ ਤੇ ਮੌਕੇ ’ਤੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਟਰੱਕ ਡਰਾਈਵਰ ਮੁਕੰਦ ਸਿੰਘ ਵਾਸੀ ਪਿੰਡ ਘੱਲ ਕਲਾਂ ਜ਼ਿਲ੍ਹਾ ਮੋਗਾ ਖ਼ਿਲਾਫ਼ ਕੇਸ ਦਰਜ ਕਰ ਕੇ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
Advertisement
Advertisement