ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ
07:35 AM May 11, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਰਾਏਕੋਟ, 10 ਮਈ
ਥਾਣਾ ਸਦਰ ਰਾਏਕੋਟ ਅਧੀਨ ਪਿੰਡ ਰਾਮਗੜ੍ਹ ਸਿਵੀਆ ਤੋਂ ਰਾਏਕੋਟ ਰੋਡ ਚੌਕ ਵਿੱਚ ਅੱਜ ਇੱਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਝੋਰੜਾਂ ਵਾਸੀ ਗੁਰਦੀਪ ਸਿੰਘ (25) ਵਜੋਂ ਹੋਈ ਹੈ। ਥਾਣਾ ਸਦਰ ਰਾਏਕੋਟ ਪੁਲੀਸ ਨੂੰ ਸਵਰਨ ਸਿੰਘ ਪੁੱਤਰ ਦਰਬਾਰਾ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਤੇਜ਼ ਰਫ਼ਤਾਰ ਹੌਂਡਾ ਅਮੇਜ਼ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਗੁਰਦੀਪ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement