ਹਾਈ ਕੋਰਟ ਵੱਲੋਂ ਮਾਪਿਆਂ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ
04:44 AM May 17, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਮਈ
ਦਿੱਲੀ ਹਾਈ ਕੋਰਟ ਨੇ 100 ਮਾਪਿਆਂ ਦੀ ਪਟੀਸ਼ਨ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਦਿੱਲੀ ਦੇ ਦਵਾਰਕਾ ਦਿੱਲੀ ਪਬਲਿਕ ਸਕੂਲ ਨੂੰ ਦਿੱਲੀ ਸਰਕਾਰ ਅਤੇ ਉਪ ਰਾਜਪਾਲ ਦੇ ਕੰਟਰੋਲ ਵਿੱਚ ਸੌਂਪਣ ਦੇ ਨਿਰਦੇਸ਼ ਦੀ ਮੰਗ ਕੀਤੀ ਗਈ ਸੀ। ਮਾਪਿਆਂ ਨੇ ਪ੍ਰਸ਼ਾਸਨ ਵਿਰੁੱਧ ਗੰਭੀਰ ਦੋਸ਼ ਲਗਾਉਂਦੇ ਹੋਏ ਪਟੀਸ਼ਨ ਦਾਇਰ ਕੀਤੀ। ਅੱਜ ਦਿੱਲੀ ਹਾਈ ਕੋਰਟ ਵਿੱਚ ਇਸ ਬਾਰੇ ਸੁਣਵਾਈ ਹੋਈ। ਆਪਣੇ ਬੱਚਿਆਂ ਦੀ ਸੁਰੱਖਿਆ ਦੀ ਮੰਗ ਕਰਦੇ ਹੋਏ ਮਾਪਿਆਂ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਪਿਛਲੇ ਸਾਲਾਂ ਵਿੱਚ ਸਕੂਲ ਨੇ ਮਾਪਿਆਂ ‘ਤੇ ਗੈਰ-ਮਨਜ਼ੂਰਸ਼ੁਦਾ ਫੀਸਾਂ ਵਸੂਲਣ ਲਈ ਦਬਾਅ ਪਾਇਆ ਹੈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਸਕੂਲ ਪ੍ਰਬੰਧਕਾਂ ਤੋਂ ਕਈ ਸਵਾਲ ਪੁੱਛੇ ਜਿਨ੍ਹਾਂ ਦਾ ਉਹ ਜਵਾਬ ਨਹੀਂ ਦੇ ਸਕੇ। ਇਸ ਤੋਂ ਬਾਅਦ ਅਦਾਲਤ ਨੇ ਨੋਟਿਸ ਤਹਿਤ ਫ਼ੀਸ ਵਧਾਉਣ ਲਈ ਕਾਨੂੰਨੀ ਆਧਾਰ ਬਾਰੇ ਜਾਣਕਾਰੀ ਮੰਗੀ।
Advertisement
Advertisement