ਹਿਮਾਂਸ਼ੂ ਟੰਡਨ ਕਾਂਗਰਸ ਦੇ ਬਲਾਕ ਪ੍ਰਧਾਨ ਬਣੇ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 16 ਮਾਰਚ
ਨੌਜਵਾਨ ਕਾਂਗਰਸੀ ਆਗੂ ਹਿਮਾਂਸ਼ੂ ਟੰਡਨ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬਲਾਕ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਗੌਰਤਲਬ ਹੈ ਕਿ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੇ ਬੇਹੱਦ ਕਰੀਬੀ ਹਿਮਾਂਸ਼ੂ ਟੰਡਨ ਲੰਬੇ ਸਮੇਂ ਤੋਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਾਰਟੀ ਵੱਲੋਂ ਹਿਮਾਂਸ਼ੂ ਟੰਡਨ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਉਹ ਆਸ ਕਰਦੇ ਹਨ ਕਿ ਹਿਮਾਂਸ਼ੂ ਟੰਡਨ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰੇਮ ਸਿੰਘ ਬਾਸੋਵਾਲ, ਰਮੇਸ਼ ਚੰਦਰ ਦਸਗਰਾਈ, ਅਰੁਣਦੀਪ ਸਿੰਘ ਸੋਨੂ, ਕੌਂਸਲਰ ਗੁਰਿੰਦਰ ਸਿੰਘ ਵਾਲੀਆ, ਕੌਂਸਲਰ ਕਮਲਜੀਤ , ਹਰਬੰਸ ਲਾਲ ਮਹੰਦਲੀ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਪਾਲੀ ਸ਼ਾਹ ਕੌੜਾ, ਚੌਧਰੀ ਪਹੂ ਲਾਲ, ਸਾਬਕਾ ਕੌਂਸਲਰ ਕਮਲਦੀਪ ਸੈਣੀ ਨੇ ਇਸ ਨਿਯੁਕਤੀ ਲਈ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕੀਤਾ।