ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਸੱਤ ਅੰਤਰ-ਸਟੇਟ ਨਾਕੇ
05:08 AM Jun 10, 2025 IST
ਪੱਤਰ ਪ੍ਰੇਰਕ
ਰੂਪਨਗਰ, 9 ਜੂਨ
ਸੀਨੀਅਰ ਕਪਤਾਨ ਪੁਲੀਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹਿੱਤ ਡਾਇਰੈਕਟਰ ਜਨਰਲ ਪੁਲੀਸ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਡਿਪਟੀ ਇੰਸਪੈਕਟਰ ਜਨਰਲ ਪੁਲੀਸ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਸੱਤ ਅੰਤਰ-ਸਟੇਟ ਨਾਕੇ ਲਗਾ ਕੇ ‘ਅਪਰੇਸ਼ਨ ਸੀਲ-14’ ਚਲਾਇਆ ਗਿਆ। ਐੱਸਐੱਸਪੀ ਖੁਰਾਣਾ ਨੇ ਦੱਸਿਆ ਕਿ ਇਸ ਦੌਰਾਨ ਦੋ ਐੱਸਪੀਜ਼, ਚਾਰ ਡੀਐੱਸਪੀਜ਼, ਸੱਤ ਇੰਸਪੈਕਟਰ ਤੇ 88 ਦੇ ਕਰੀਬ ਪੁਲੀਸ ਮੁਲਾਜ਼ਮ ਲਗਾਏ ਗਏ। ਇਸ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਦੋ ਕੇਸ ਦਰਜ ਕਰ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
Advertisement
Advertisement