ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਰੋਡਵੇਜ਼ ਵੱਲੋਂ ਪੰਜਾਬ ’ਚ 10 ਰੂਟਾਂ ’ਤੇ ਸੇਵਾਵਾਂ ਮੁਅੱਤਲ

04:44 AM Mar 20, 2025 IST
featuredImage featuredImage
ਆਤਿਸ਼ ਗੁਪਤਾਚੰਡੀਗੜ੍ਹ, 18 ਮਾਰਚ
Advertisement

ਪੰਜਾਬ ਵਿੱਚ ਬੀਤੇ ਦਿਨ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ’ਤੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਚਿਪਕਾਉਣ ਅਤੇ ਖਰੜ ਵਿੱਚ ਬੱਸ ਦੀ ਕੀਤੀ ਗਈ ਕਥਿਤ ਭੰਨ-ਤੋੜ ਤੋਂ ਬਾਅਦ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚਆਰਟੀਸੀ) ਨੇ ਪੰਜਾਬ ਵਿੱਚ 10 ਰੂਟਾਂ ’ਤੇ ਆਪਣੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਦੇ ਮੁਹਾਲੀ, ਹੁਸ਼ਿਆਰਪੁਰ, ਪਠਾਨਕੋਟ, ਜਲੰਧਰ ਤੇ ਅੰਮ੍ਰਿਤਸਰ ਵਰਗੇ ਇਲਾਕਿਆਂ ਵਿੱਚ ਦਰਜਨਾਂ ਬੱਸਾਂ ਰੋਜ਼ਾਨਾ ਆਉਂਦੀਆਂ ਸਨ ਪਰ ਹੁਣ ਹਿਮਾਚਲ ਰੋਡਵੇਜ਼ ਨੇ ਪੰਜਾਬ ਦੇ 10 ਰੂਟਾਂ ’ਤੇ ਆਪਣੀਆਂ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਹੁਣ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਸਿਰਫ਼ ਚੰਡੀਗੜ੍ਹ ਤੱਕ ਹੀ ਆ ਰਹੀਆਂ ਹਨ।

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਵੀ ਅੱਜ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ’ਤੇ ਪੰਜਾਬ ਵਿੱਚ ਹੋ ਰਹੇ ਕਥਿਤ ਹਮਲਿਆਂ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਸੁੱਖੂ ਨੇ ਉਕਤ ਮਾਮਲੇ ਦੀ ਉੱਚ ਅਧਿਕਾਰੀ ਤੋਂ ਜਾਂਚ ਕਰਵਾਉਣ ਅਤੇ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ਨੂੰ ਪੰਜਾਬ ਵਿੱਚ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

Advertisement

ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਨਾਲ ਹੋਏ ਦੁਰਵਿਹਾਰ ਤੋਂ ਬਾਅਦ ਬੀਤੇ ਦਿਨ ਹੁਸ਼ਿਆਰਪੁਰ ਵਿੱਚ ਦਲ ਖਾਲਸਾ ਨੇ ਹਿਮਾਚਲ ਰੋਡਵੇਜ਼ ਦੀਆਂ ਬੱਸਾਂ ’ਤੇ ਭਿੰਡਰਾਂਵਾਲਿਆਂ ਦੇ ਪੋਸਟਰ ਚਿਪਕਾ ਦਿੱਤੇ ਸਨ। ਇਸ ਤੋਂ ਬਾਅਦ ਦੇਰ ਰਾਤ ਖਰੜ ਵਿੱਚ ਬਿਨਾਂ ਨੰਬਰ ਦੀ ਗੱਡੀ ਵਿੱਚ ਆਏ ਨੌਜਵਾਨਾਂ ਨੇ ਬੱਸ ’ਤੇ ਹਮਲਾ ਕੀਤਾ ਸੀ।

 

Advertisement