ਹਿਰਾਸਤੀ ਮੌਤ: ਲੁਧਿਆਣਾ ’ਚ ਪ੍ਰਦਰਸ਼ਨ ਕਰੇਗੀ ਐਕਸ਼ਨ ਕਮੇਟੀ
06:11 AM Jun 10, 2025 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 9 ਜੂਨ
‘ਨਰਿੰਦਰਦੀਪ ਸਿੰਘ ਹਿਰਾਸਤੀ ਕਤਲ ਵਿਰੋਧੀ ਐਕਸ਼ਨ ਕਮੇਟੀ’ ਵੱਲੋਂ ਲੁਧਿਆਣਾ ਵਿੱਚ 16 ਜੂਨ ਨੂੰ ਰੋਸ ਮਾਰਚ ਕੀਤਾ ਜਾਵੇਗਾ। ਕਮੇਟੀ ਮੈਂਬਰ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਰਚ ਦਾ ਉਦੇਸ਼ ਸਰਕਾਰ ਦੀ ਨਰਿੰਦਰਦੀਪ ਸਿੰਘ ਦੇ ਕਤਲ ਸਬੰਧੀ ਚੁੱਪ ਨੂੰ ਤੋੜਨਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਲੁਧਿਆਣਾ ’ਚ ਮਾਰਚ ਕਰ ਕੇ ਮੰਗ ਕੀਤੀ ਜਾਵੇਗੀ ਕਿ ਪੁਲੀਸ ਹਿਰਾਸਤ ਦੌਰਾਨ ਤਸੀਹਿਆਂ ਕਾਰਨ ਮੌਤ ਦੇ ਮੂੰਹ ਪਏ ਨਰਿੰਦਰਦੀਪ ਦੇ ਕਾਤਲਾਂ ’ਤੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸਮੁੱਚੇ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ। ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਵਿੱਤੀ ਮੁਆਵਜ਼ਾ ਦਿੱਤਾ ਜਾਵੇ। ਸ੍ਰੀ ਬਰਾੜ ਨੇ ਦੱਸਿਆ ਕਿ ਮਾਰਚ ਦਾ ਫੈਸਲਾ ਐਕਸ਼ਨ ਕਮੇਟੀ ਦੀ ਹੋਈ ਮੀਟਿੰਗ ’ਚ ਕੀਤਾ ਗਿਆ।
Advertisement
Advertisement