ਹੁਣ ਸੋਸ਼ਲ ਮੀਡੀਆ ’ਤੇ ਮਕਬੂਲ ਦੀਪਿਕਾ ਲੂਥਰਾ ਨੂੰ ਧਮਕੀ
05:21 AM Jun 14, 2025 IST
ਅੰਮ੍ਰਿਤਸਰ (ਟ੍ਰਿਬਿਊਨ ਨਿਉਜ ਸਰਵਿਸ):
Advertisement
ਇਥੋਂ ਦੀ ਸੋਸ਼ਲ ਮੀਡੀਆ ’ਤੇ ਮਕਬੂਲ ਦੀਪਿਕਾ ਲੁੂਥਰਾ ਉਰਫ ਦੀਪ ਲੂਥਰਾ ਨੂੰ ਦੋਹਰੇ ਅਰਥਾਂ ਵਾਲੀਆਂ ਵੀਡੀਓ ਬਣਾਉਣ ’ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅੱਜ ਉਸ ਨੇ ਪੁਲੀਸ ਕਮਿਸ਼ਨਰ ਕੋਲ ਪਹੁੰਚ ਕਰਕੇ ਆਪਣੀ ਤੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਦੀਪ ਲੂਥਰਾ ਮੁਤਾਬਕ ਉਸ ਨੂੰ ਇਹ ਧਮਕੀ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦਿੱਤੀ ਗਈ ਹੈ, ਜੋ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਮਾਮਲੇ ਵਿੱਚ ਪੁਲੀਸ ਵਾਸਤੇ ਸ਼ੱਕੀਆਂ ਦੀ ਸੂਚੀ ਵਿੱਚ ਸ਼ਾਮਲ ਹੈ। ਦੀਪ ਲੂਥਰਾ ਨੇ ਕਿਹਾ ਕਿ ਉਹ ਪਹਿਲਾਂ ਹੀ ਤਿੰਨ ਚਾਰ ਵਾਰ ਕੈਮਰੇ ਦੇ ਸਾਹਮਣੇ ਆਪਣੀ ਗਲਤੀ ਦੀ ਮੁਆਫ਼ੀ ਮੰਗ ਚੁੱਕੀ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੀੜਤ ਲੜਕੀ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਧਮਕੀ ਵਾਲੀ ਵੀਡੀਓ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement