ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਨਰਮੰਦ ਨੌਜਵਾਨਾਂ ਦੀ ਹਰ ਸੰਭਵ ਮਦਦ ਲਈ ਤਿਆਰ: ਜਿੰਦਲ

04:40 AM Mar 31, 2025 IST
featuredImage featuredImage
ਸੰਸਦ ਮੈਂਬਰ ਨਵੀਨ ਜਿੰਦਲ ਦਾ ਸਵਾਗਤ ਕਰਦੇ ਹੋਏ ਪ੍ਰੋ. ਸੋਮ ਨਾਥ ਸਚਦੇਵਾ। -ਫੋਟੋ: ਸਤਨਾਮ ਸਿੰਘ

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 30 ਮਾਰਚ
ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਉਹ ਹੁਨਰਮੰਦ ਨੌਜਵਾਨਾਂ ਦੀ ਮਦਦ ਵਾਸਤੇ ਹਰ ਸੰਭਵ ਸਹਿਯੋਗ ਲਈ ਤਿਆਰ ਹਨ। ਸੰਸਦ ਨਵੀਨ ਜਿੰਦਲ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਫੈਕਲਟੀ ਲਾਂਜ ਵਿਚ 17ਵੇਂ ਕੌਮੀ ਯੁਵਾ ਸੰਸਦ ਵਿਚ ਨੌਜਵਾਨਾਂ ਨਾਲ ਰੂਬਰੂ ਹੋ ਰਹੇ ਸਨ। ਉਨ੍ਹਾਂ ਨੌਜਵਾਨਾਂ ਨੂੰ ਸੰਸਦ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਇਆ। ਸੰਸਦ ਮੈਂਬਰ ਨਵੀਨ ਜਿੰਦਲ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਓ ਪੀ ਜਿੰਦਲ ਗਲੋਬਲ ਯੂਨੀਵਰਸਿਟੀ ਦੇ ਵਿਦਿਆਰਥੀ ਕੁਰੂਕਸ਼ੇਤਰ ਯੂਨੀਵਰਸਿਟੀ ਤੇ ਇਥੋਂ ਦੇ ਵਿਦਿਆਰਥੀ ਜਿੰਦਲ ਗਲੋਬਲ ਯੂਨੀਵਰਸਿਟੀ ਦਾ ਦੌਰਾ ਕਰ ਕੇ ਆਪਸ ਵਿਚ ਵਿਚਾਰ ਸਾਂਝੇ ਕਰਨ ਤੇ ਸੂਚਨਾਵਾਂ ਤੇ ਨਵੀਂ ਸਿੱਖਿਆ ਤਕਨੀਕ ਦਾ ਆਦਾਨ-ਪ੍ਰਦਾਨ ਕਰਨ। ਇਸ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਕਿਹਾ ਕਿ ਵਿਕਸਤ ਭਾਰਤ ਯੁਵਾ ਸੰਸਦ ਯੁਵਾ ਆਵਾਜ਼ਾਂ ਲਈ ਕੌਮੀ ਚਰਚਾਵਾਂ ਵਿਚ ਹਿੱਸਾ ਲੈਣ ਤੇ ਵਿਕਸਤ ਭਾਰਤ-2047 ਲਈ ਨਜ਼ਰੀਏ ਨੂੰ ਆਕਾਰ ਦੇਣ ਦਾ ਇੱਕ ਮੰਚ ਹੈ। ਇਹ ਲੀਡਰਸ਼ਿਪ, ਨਾਗਰਿਕ ਸ਼ਮੂਲੀਅਤ ਤੇ ਨੀਤੀਗਤ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਦੀ ਹੈ। ਯੂਥ ਸੰਸਦ ਮੁਕਾਬਲਾ ਨੌਜਵਾਨਾਂ ਨੂੰ ਸੰਸਦੀ ਲੋਕਤੰਤਰੀ ਪਰੰਪਰਾ ਦੀਆਂ ਬੁਨਿਆਦੀ ਕਦਰਾਂ-ਕੀਮਤਾਂ ਤੇ ਪ੍ਰਕਿਰਿਆਵਾਂ ਤੋਂ ਜਾਣੂੰ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਪ੍ਰੋ. ਅਸੀਮ ਮਿਗਲਾਨੀ, ਗਰੁੱਪ ਕੋਆਰਡੀਨੇਟਰ ਡਾ. ਦਿਨੇਸ਼ ਚਾਹਲ, ਪ੍ਰੋਗਰਾਮ ਕੋਆਰਡੀਨੇਟਰ ਤੇ ਵਿਦਿਆਰਥੀ ਭਲਾਈ ਦੇ ਡੀਨ ਪ੍ਰੋ. ਏ ਆਰ ਚੌਧਰੀ, ਨੀਰਜ ਬਾਤਿਸ਼ ਸਣੇ ਦਰਜਨਾਂ ਨੌਜਵਾਨ ਮੌਜੂਦ ਸਨ।

Advertisement

Advertisement