ਹੁਰੀਅਤ ਕਾਨਫਰੰਸ ਮੁਖੀ ਨੇ ਪਹਿਲਗਾਮ ਹਮਲੇ ਦੇ ਜ਼ਖ਼ਮੀਆਂ ਨੂੰ ਮਿਲਣ ਦੀ ਇਜਾਜ਼ਤ ਮੰਗੀ
05:28 AM Apr 26, 2025 IST
ਸ੍ਰੀਨਗਰ: ਹੁਰੀਅਤ ਕਾਨਫਰੰਸ ਦੇ ਮੁਖੀ ਮੀਰਵਾਇਜ਼ ਉਮਰ ਫਾਰੂਕ ਨੇ ਅੱਜ ਪਹਿਲਗਾਮ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰ ਤੋਂ ਹਮਲੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮਿਲਣ ਦੀ ਇਜਾਜ਼ਤ ਵੀ ਮੰਗੀ। ਮੀਰਵਾਇਜ਼ ਨੂੰ ਚਾਰ ਹਫ਼ਤਿਆਂ ਬਾਅਦ ਸ਼ਹਿਰ ਦੇ ਨੌਹੱਟਾ ਇਲਾਕੇ ’ਚ ਸਥਿਤ ਜਾਮੀਆ ਮਸਜਿਦ ’ਚ ਅੱਜ ਨਮਾਜ਼ ਅਦਾ ਕਰਨ ਦੀ ਇਜਾਜ਼ਤ ਦਿੱਤੀ ਗਈ। ਮੀਰਵਾਇਜ਼ ਅਤੇ ਮਸਜਿਦ ’ਚ ਮੌਜੂਦ ਬਾਕੀ ਵਿਅਕਤੀਆਂ ਨੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਨਮਾਜ਼ ਤੋਂ ਪਹਿਲਾਂ ਇਕ ਮਿੰਟ ਦਾ ਮੌਨ ਰੱਖਿਆ। ਮਸਜਿਦ ’ਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ‘ਇਸ ਹਮਲੇ ਨੇ ਸਾਡੇ ਹਿਰਦੇ ਵਲੂੰਧਰ ਕੇ ਰੱਖ ਦਿੱਤੇ ਹਨ। -ਪੀਟੀਆਈ
Advertisement
Advertisement