ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਮੌਕ ਡਰਿੱਲ

05:09 AM May 11, 2025 IST
featuredImage featuredImage

ਹਰਪ੍ਰੀਤ ਕੌਰ
ਹੁਸ਼ਿਆਰਪੁਰ, 11 ਮਈ

Advertisement

ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਸੰਕਟ ਦੀ ਸਥਿਤੀ ਤੇ ਅਣਸੁਖਾਵੀਂ ਘਟਨਾ ਤੋਂ ਬਚਾਅ ਸਬੰਧੀ ਅੱਜ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਡਾ. ਸਵਾਤੀ ਸ਼ੀਂਹਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿੱਚ ਮੌਕ ਡਰਿੱਲ ਕਰਵਾਈ ਗਈ ਅਤੇ ਸੰਕਟ ਦੀ ਸਥਿਤੀ ਦੌਰਾਨ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਸਵਾਤੀ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਅਣਸੁਖਾਵੀਂ ਘਟਨਾ ਜਾਂ ਸੰਕਟ ਮੌਕੇ ਬਚਾਅ ਸਬੰਧੀ ਹਸਪਤਾਲ ਸਟਾਫ਼ ਨੂੰ ਸਿਖਲਾਈ ਦੇਣ ਲਈ ਇਹ ਮੌਕ ਡਰਿਲ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਅਭਿਆਸ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਹਸਪਤਾਲ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਾ. ਸਵਾਤੀ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਕਟ ਆਉਂਦਾ ਹੈ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ। ਸਾਇਰਨ ਵੱਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜ਼ਮੀਨਦੋਜ਼ ਬੰਕਰ ਉੱਤੇ ਪਹੁੰਚ ਜਾਣ, ਜੇਕਰ ਉਨ੍ਹਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰੱਖਤ ਦੇ ਹੇਠਾਂ ਜਾਂ ਖੁੱਲ੍ਹੇ ਵਿੱਚ ਲੰਮੇ ਪੈ ਜਾਣ। ਜੋ ਲੋਕ ਇਮਾਰਤਾਂ ਵਿਚ ਰਹਿ ਰਹੇ ਹੋਣਗੇ, ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।

Advertisement
Advertisement