ਹੁਸ਼ਿਆਰਪੁਰ ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਮੁਅੱਤਲ
05:12 AM Mar 13, 2025 IST
ਹਰਪ੍ਰੀਤ ਕੌਰ
ਹੁਸ਼ਿਆਰਪੁਰ, 12 ਮਾਰਚ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਹਰਜਿੰਦਰ ਸਿੰਘ ਨੂੰ ਆਪਣੀ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸਿੱਖਿਆ ਅਧਿਕਾਰੀ ਨੇ ਵਿਭਾਗ ਵੱਲੋਂ ਸੈਕੰਡਰੀ ਸਕੂਲ ਲਈ ਜਾਰੀ ਕੀਤੀ ਰਾਸ਼ੀ ਨੂੰ ਸਮੇਂ ਸਿਰ ਸਕੂਲਾਂ ਨੂੰ ਮੁਹੱਈਆ ਨਹੀਂ ਕਰਵਾਈ ਅਤੇ ਆਪਣੀ ਡਿਊਟੀ ਵਿੱਚ ਲਾਪ੍ਰਵਾਹੀ ਵਰਤੀ ਹੈ।
ਸਿੱਖਿਆ ਮੰਤਰੀ ਪੰਜਾਬ ਵੱਲੋਂ ਜਾਰੀ ਪੱਤਰ ਮੁਤਾਬਕ ਅੱਜ ਸਿੱਖਿਆ ਅਧਿਕਾਰੀ ਹਰਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Advertisement
Advertisement