ਹੁਸ਼ਿਆਰਪੁਰ ਨੂੰ ਮਿਲੇ 20 ਨਵੇਂ ਹਾਊਸ ਸਰਜਨ
05:38 AM May 31, 2025 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 30 ਮਈ
ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ 20 ਨਵੇਂ ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਹਾਊਸ ਸਰਜਨਾਂ ਨੂੰ ਅੱਜ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸੌਂਪੇ। ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਦੱਸਿਆ ਕਿ ਇਨ੍ਹਾਂ 20 ਹਾਊਸ ਸਰਜਨਾਂ ਦੀ ਤੈਨਾਤੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਕੀਤੀ ਗਈ ਹੈ, ਜਿਸ ਵਿੱਚ ਸੱਤ ਸਿਵਲ ਹਸਪਤਾਲ ਹੁਸ਼ਿਆਰਪੁਰ, ਚਾਰ ਐੱਸਡੀਐੱਚ ਗੜ੍ਹਸ਼ੰਕਰ, ਚਾਰ ਐੱਸਡੀਐੱਚ ਮੁਕੇਰੀਆਂ, ਪੰਜ ਐੱਸਡੀਐੱਚ ਦਸੂਹਾ ਵਿਖੇ ਤੈਨਾਤ ਕੀਤੇ ਗਏ ਹਨ।
Advertisement
Advertisement