ਹੁਸ਼ਿਆਰਪੁਰ: ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ’ਤੇ ਰੋਕ ਲਈ ਸਖ਼ਤੀ
04:04 AM Dec 24, 2024 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 23 ਦਸੰਬਰ
ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਸਬੰਧੀ ਸਖ਼ਤ ਕਦਮ ਚੁੱਕੇ ਹਨ। ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੀ ਸੈਨੇਟਰੀ ਸ਼ਾਖਾ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਸਾਂਝੇ ਤੌਰ ’ਤੇ ਨਿਰੀਖਣ ਮੁਹਿੰਮ ਚਲਾਈ। ਇਸ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਗਈ। ਮੌਕੇ ’ਤੇ ਸਾਰਾ ਸਿੰਗਲ ਯੂਜ਼ ਪਲਾਸਟਿਕ ਦਾ ਸਾਮਾਨ ਜ਼ਬਤ ਕੀਤਾ ਗਿਆ ਅਤੇ ਨਿਯਮਾਂ ਅਨੁਸਾਰ ਜੁਰਮਾਨਾ ਕਰਦੇ ਹੋਏ ਤਿੰਨ ਚਲਾਨ ਜਾਰੀ ਕੀਤੇ ਗਏ।
Advertisement
Advertisement