ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਮੁਫਤ ਸਿਹਤ ਸੇਵਾ ਕੈਂਪ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰੇ ਦੇ ਕੈਂਪਸ ਵਿੱਚ ਮੁਫਤ ਸਿਹਤ ਸੇਵਾਵਾਂ ਕੈਂਪ ਲਗਾਇਆ ਗਿਆ। ਇਸ ਵਿੱਚ ਲਗਭਗ 2500 ਤੋਂ ਵੱਧ ਲੋੜਵੰਦ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਅਤੇ 73 ਯੂਨਿਟ ਖੂਨ ਦਾਨ ਕੀਤਾ ਗਿਆ। ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨਹੀਂ ਦੱਸਿਆ ਕਿ ਇਹ 15ਵਾਂ ਮੁਫਤ ਸਿਹਤ ਸੇਵਾਵਾਂ ਕੈਂਪ ਹੈ, ਜਿਸ ਵਿੱਚ ਦੇਹਰਾਦੂਨ ਦੇ ਜ਼ਿਲ੍ਹਾ ਅਧਿਕਾਰੀ ਸਚਿਨ ਬਾਂਸਲ ਤੇ ਹੋਰ ਕਈ ਅਧਿਕਾਰੀਆਂ ਤੇ ਪਤਵੰਤਿਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਮੁਫਤ ਸਿਹਤ ਸੇਵਾ ਕੈਂਪ ਵਾਸਤੇ 2674 ਲੋੜਵੰਦ ਲੋਕਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ ਸੀ ਅਤੇ ਇਸ ਦੌਰਾਨ 73 ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ। ਇਸ ਸਿਹਤ ਸੇਵਾ ਕੈਂਪ ਦੌਰਾਨ ਦੋ ਦਰਜਨ ਤੋਂ ਵੱਧ ਮਾਹਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਇਹਨਾਂ ਤੋਂ ਇਲਾਵਾ ਏਮਸ ਤੇ ਹੋਰ ਹਸਪਤਾਲਾਂ ਤੋਂ ਵੀ ਮਾਹਰ ਡਾਕਟਰ ਪੁੱਜੇ ਹੋਏ ਸਨ।