ਹੈਪੀ ਪਛੀਆ ਗਰੋਹ ਦੇ ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
08:44 AM May 09, 2025 IST
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 8 ਮਈ
Advertisement
ਚੰਡੀਗੜ੍ਹ ਪੁਲੀਸ ਨੇ ਦੇਰ ਰਾਤ ਇਥੋਂ ਹੈਪੀ ਪਛੀਆ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਦੋ ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਸ ਗੱਲ ਦੀ ਪੁਸ਼ਟੀ ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਥਾਣਾ ਸੈਕਟਰ-39 ਦੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਦੋਵਾਂ ਗੈਂਗਸਟਰਾਂ ਦਾ ਮੌਜੂਦਾ ਹਾਲਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਭਾਰਤ-ਪਾਕ ਤਣਾਅ ਦੌਰਾਨ ਪੁਲੀਸ ਵੱਲੋਂ ਸ਼ਹਿਰ ’ਚ ਚੌਕਸੀ ਵਧਾਈ ਹੋਈ ਹੈ। ਚੌਕਸੀ ਦੌਰਾਨ ਜਦੋਂ ਪੁਲੀਸ ਨੇ ਥਾਣਾ-39 ਦੇ ਨੇੜੇ ਦੋ ਸ਼ੱਕੀ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਘਟਨਾ ਸਥਾਨ ਦੇ ਆਲੇ-ਦੁਆਲੇ ਇਲਾਕੇ ਨੂੰ ਸੀਲ ਕਰਕੇ ਬੰਬ ਸਕੁਐਡ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement