ਹੈਰੋਇਨ ਅਤੇ ਡਰੱਗ ਮਨੀ ਸਣੇ ਦੋ ਨੌਜਵਾਨ ਗਿ੍ਰਫ਼ਤਾਰ
05:10 AM Jun 20, 2025 IST
ਧਾਰੀਵਾਲ (ਪੱਤਰ ਪ੍ਰੇਰਕ): ਥਾਣਾ ਧਾਰੀਵਾਲ ਦੀ ਪੁਲੀਸ ਨੇ 10 ਗ੍ਰਾਮ ਹੈਰੋਇਨ ਅਤੇ 2500 ਰੁਪਏ ਡਰੱਗ ਮਨੀ ਸਣੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲੀਸ ਮੁਲਾਜ਼ਮਾਂ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਮੁਖੀ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਏਐੱਸਆਈ ਬਲਬੀਰ ਸਿੰਘ ਨੇ ਸਣੇ ਪੁਲੀਸ ਪਾਰਟੀ ਵੱਲੋਂ ਗ਼ੈਰਸਮਾਜੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ਹਿਰ ਦੇ ਬਾਹਰਵਾਰ ਰਣੀਆ ਬਾਈਪਾਸ ਪੁਲ ਹੇਠਾਂ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਬਜਾਜ ਪਲਟੀਨਾ ਮੋਟਰਸਾਈਕਲ ਨੰਬਰ ਪੀਬੀ 06 ਏਡਬਲਿਊ 5635 ’ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਗਿਆ। ਨੌਜਵਾਨਾਂ ਦੀ ਸ਼ੱਕ ਦੇ ਆਧਾਰ ’ਤੇ ਲਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਮਿਲੇ ਮੋਮੀ ਲਿਫਾਫੇ ਵਿੱਚੋਂ 10 ਗ੍ਰਾਮ ਹੈਰੋਇਨ ਅਤੇ 2500 ਰੁਪਏ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸੰਨੀ ਅਤੇ ਸਾਜਨ ਵਾਸੀ ਤਰੀਜਾ ਨਗਰ, ਥਾਣਾ ਧਾਰੀਵਾਲ ਵਜੋਂ ਹੋਈ।
Advertisement
Advertisement