ਹੈਰੋਇਨ ਅਤੇ ਮੋਟਰਸਾਈਕਲ ਸਮੇਤ ਦੋ ਗ੍ਰਿਫ਼ਤਾਰ
05:53 AM Mar 29, 2025 IST
ਪੱਤਰ ਪ੍ਰੇਰਕ
ਜ਼ੀਰਾ, 28 ਮਾਰਚ
ਸੀਆਈਏ ਸਟਾਫ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ 510 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸਬ ਇੰਸਪੈਕਟਰ ਸੁਖਬੀਰ ਸਿੰਘ ਸੀਆਈਏ ਸਟਾਫ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗਸ਼ਤ ਕਰ ਰਹੀ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਾਜ ਸਿੰਘ ਉਰਫ ਰਾਜੂ ਵਾਸੀ ਬਾਘੀਆਂ ਥਾਣਾ ਸਿੱਧਵਾਂ ਬੇਟ (ਲੁਧਿਆਣਾ) ਅਤੇ ਮਨਦੀਪ ਸਿੰਘ ਉਰਫ ਬਾਗੀ ਵਾਸੀ ਰਾਏਪੁਰ ਅਰਾਈਆਂ ਥਾਣਾ ਮਹਿਤਪੁਰ (ਜਲੰਧਰ) ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਜ਼ੀਰਾ ਰਾਹੀਂ ਫਿਰੋਜ਼ਪੁਰ ਵੱਲ ਆ ਰਹੇ ਹਨ। ਪੁਲੀਸ ਨੇ ਦੱਸਿਆ ਕਿ ਉਕਤ ਤਸਕਰਾਂ ਨੂੰ ਜ਼ੀਰਾ ਦੇ ਪਿੰਡ ਮੇਹਰ ਸਿੰਘ ਵਾਲਾ ਨਜਦੀਕ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 510 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Advertisement
Advertisement