ਹੈਰੋਇਨ ਤੇ ਡਰੱਗ ਮਨੀ ਸਣੇ ਦੋ ਤਸਕਰ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 30 ਮਈ
ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਵੱਖ-ਵੱਖ ਕਾਰਵਾਈਆਂ ਵਿੱਚ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਕੁੱਲ 2.164 ਕਿਲੋਗ੍ਰਾਮ ਹੈਰੋਇਨ ਅਤੇ 1 ਲੱਖ 30 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪਹਿਲੇ ਮਾਮਲੇ ਵਿੱਚ, ਸੀਆਈਏ ਸਟਾਫ਼ ਦੀ ਪੁਲੀਸ ਨੇ ਪਿੰਡ ਕਿਲਚੇ ਦੇ ਵਸਨੀਕ ਰਾਜਵਿੰਦਰ ਸਿੰਘ ਨੂੰ 1.102 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇੰਸਪੈਕਟਰ ਮੋਹਿਤ ਧਵਨ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਵਿੰਦਰ ਸਿੰਘ ਦੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਈ ਹੈ, ਜਿਸ ਨੂੰ ਉਹ ਅੱਗੇ ਸਪਲਾਈ ਕਰਨ ਦੀ ਫਿਰਾਕ ਵਿੱਚ ਸੀ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਦੌਰਾਨ ਰਾਜਵਿੰਦਰ ਸਿੰਘ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ।
ਦੂਜੇ ਮਾਮਲੇ ਵਿੱਚ, ਥਾਣਾ ਘੱਲ ਖੁਰਦ ਦੀ ਪੁਲੀਸ ਨੇ ਪਿੰਡ ਨਿਹਾਲਾ ਕਿਲਚਾ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ 1.062 ਕਿਲੋਗ੍ਰਾਮ ਹੈਰੋਇਨ ਅਤੇ 1 ਲੱਖ 30 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਦਾਣਾ ਮੰਡੀ ਵਿੱਚ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਸੀ।