ਹੈਰੋਇਨ ਤੇ ਨਸ਼ੀਲੇ ਪਾਊਡਰ ਸਣੇ ਤਿੰਨ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੂਨ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਹੈਰੋਇਨ ਅਤੇ ਨਸ਼ੀਲੇ ਪਾਊਡਰ ਸਮੇਤ ਇੱਕ ਔਰਤ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਵੀਜ਼ਨ ਨੰਬਰ 6 ਦੇ ਥਾਣੇਦਾਰ ਜਸਵੰਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸਾਹਮਣੇ ਮਿਲਰਟੀ ਕੈਪ ਢੋਲੇਵਾਲ ਤੋਂ ਅਮਰਜੀਤ ਸਿੰਘ ਵਾਸੀ ਮੁਹੱਲਾ ਜਨਤਾ ਨਗਰ ਨੂੰ ਐਕਟਿਵਾ ਸਕੂਟਰ ’ਤੇ ਆਉਂਦਿਆਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਥਾਣਾ ਡਿਵੀਜ਼ਨ ਨੰਬਰ 8 ਦੇ ਥਾਣੇਦਾਰ ਲਖਵਿੰਦਰ ਮਸੀਹ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਸ਼ੁਭਮ ਕੁਮਾਰ ਵਾਸੀ ਐੱਲਆਈਜੀ ਫਲੈਟ ਸਮਰਾਲਾ ਚੌਕ ਨੂੰ ਰਾਮ ਨਗਰ ਲੱਕੜ ਪੁਲ ਵੱਲੋਂ ਪੈਦਲ ਆਉਂਦਿਆਂ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਹਰਪ੍ਰੀਤ ਕੌਰ ਵਾਸੀ ਹਰਕੀਰਤਪੁਰਾ ਨੂੁੰ ਇੰਜਣ ਸ਼ੈੱਡ ਵੱਲੋਂ ਪੈਦਲ ਆਉਂਦਿਆਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 12 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਿਆਂ ਨੂੰ ਮਾਤ ਪਾਉਣ ਲਈ ਪੁਲੀਸ ਵੱਲੋਂ ਗਸ਼ਤ ਹੋਰ ਵਧਾਈ ਗਈ ਹੈ।