ਹੈਰੋਇਨ ਤੇ ਹਥਿਆਰਾਂ ਸਣੇ ਤਿੰਨ ਗ੍ਰਿਫ਼ਤਾਰ
05:47 AM May 23, 2025 IST
ਨਿੱਜੀ ਪੱਤਰ ਪ੍ਰੇਰਕ
ਸਾਦਿਕ, 22 ਮਈ
ਸਾਦਿਕ ਪੁਲੀ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਾਦਿਕ ਦੇ ਇੰਚਾਰਜ ਐੱਸ.ਐੱਚ.ਓ ਨਵਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਛਾਪੇਮਾਰੀ ਕਰਕੇ ਦੋ ਸ਼ੱਕੀ ਵਿਅਕਤੀਆਂ ਉਂਕਾਰ ਵਾਸੀ ਗਾਮੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਵਿਸ਼ਾਲ ਸਿੰਘ ਵਾਸੀ ਮੁਕਤਸਰ ਸਾਹਿਬ ਨੂੰ ਸੰਧੂਰਾ ਚੌਕ ਸਾਦਿਕ ਤੋਂ ਕਾਬੂ ਕਰਕੇ ਉਹਨਾਂ ਕੋਲੋਂ 2 ਨਾਜਾਇਜ਼ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਭੁਪਿੰਦਰ ਸਿੰਘ ਵਾਸੀ ਮੁਕਤਸਰ ਤੋਂ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਉਸ ਕੋਲੋਂ ਤਲਾਸ਼ੀ ਦੌਰਾਨ 5.18 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement