ਹੈਰੋਇਨ ਮਾਮਲੇ ’ਚ ਦੋ ਗ੍ਰਿਫ਼ਤਾਰ
05:25 AM May 18, 2025 IST
ਪੱਤਰ ਪ੍ਰੇਰਕ
ਕਾਲਾਂਵਾਲੀ, 17 ਮਈ
ਥਾਣਾ ਕਾਲਾਂਵਾਲੀ ਪੁਲੀਸ ਨੇ ਇੱਕ ਵਿਅਕਤੀ ਨੂੰ 6.74 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਬੱਗੀ ਵਾਸੀ ਗੁਦਰਾਣਾ ਵਜੋਂ ਹੋਈ ਹੈ ਅਤੇ ਇਸ ਦੇ ਨਾਲ ਹੀ ਅਸਲ ਤਸਕਰ ਨਰਿੰਦਰ ਸਿੰਘ ਵਾਸੀ ਗੁਦਰਾਣਾ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਚੌਕੀ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਗਸ਼ਤ ਦੌਰਾਨ ਗੁਦਰਾਣਾ ਨਹਿਰ ਦੇ ਪੁਲ ’ਤੇ ਮੌਜੂਦ ਸਨ ਤਾਂ ਗੁਦਰਾਣਾ ਪਿੰਡ ਤੋਂ ਇੱਕ ਵਿਅਕਤੀ ਨੂੰ ਪੈਦਲ ਨਹਿਰ ਦੇ ਪੁਲ ਵੱਲ ਆਉਂਦੇ ਦਿਖਾਈ ਦਿੱਤਾ। ਸ਼ੱਕ ਪੈਣ ’ਤੇ ਉਸ ਨੂੰ ਫੜ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 6.74 ਗਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਗੁਰਮੀਤ ਸਿੰਘ ਉਰਫ਼ ਬੱਗੀ ਨੇ ਪੜਤਾਲ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ ਨਰਿੰਦਰ ਸਿੰਘ ਵਾਸੀ ਗੁਦਰਾਣਾ ਤੋਂ ਲੈ ਕੇ ਆਇਆ ਸੀ।
Advertisement
Advertisement