ਹੈਰੋਇਨ ਸਣੇ ਗ੍ਰਿਫ਼ਤਾਰ; ਦੂਜਾ ਫ਼ਰਾਰ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਕਪਿਲ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਸਬੰਧੀ ਚਿਮਨੀ ਰੋਡ ਸ਼ਿਮਲਾਪੁਰੀ ਵਿਖੇ ਮੌਜੂਦ ਸੀ। ਇਸ ਦੌਰਾਨ ਮੁਹੱਲਾ ਪ੍ਰੀਤ ਨਗਰ ਚਿਮਨੀ ਰੋਡ ਸ਼ਿਮਲਾਪੁਰੀ ਵਿਖੇ ਖੱਬੇ ਹੱਥ ਖਾਲੀ ਪਲਾਟ ਵਿੱਚ ਇੱਕ ਵਿਅਕਤੀ ਸ਼ੱਕੀ ਹਾਲਤ ਵਿੱਚ ਦਿਖਾਈ ਦਿੱਤਾ। ਉਸ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਅਰਮਾਨ ਸਿੰਘ ਉਰਫ਼ ਗਜਨੀ ਵਾਸੀ ਗਲੀ ਏਕਤਾ ਮਾਰਗ, ਗੁਰੂ ਗੋਬਿੰਦ ਸਿੰਘ ਨਗਰ ਸ਼ਿਮਲਾਪੁਰੀ ਕੋਲੋਂ ਪੰਜ ਗ੍ਰਾਮ ਹੈਰਇਨ, ਇੱਕ ਇਲੈਕਟ੍ਰੋਨਿਕ ਕੰਡਾ ਅਤੇ 20 ਜਿਪਲਾਕ ਪਾਰਦਰਸ਼ੀ ਮੋਮੀ ਲਿਫਾਫੀਆਂ ਬਰਾਮਦ ਕੀਤੀਆਂ ਗਈਆਂ।
ਇਸੇ ਤਰ੍ਹਾਂ ਥਾਣਾ ਪੀਏਯੂ ਦੇ ਥਾਣੇਦਾਰ ਲਖਵੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਅਲਟੋਸ ਚੌਕ ਹੰਬੜਾਂ ਰੋਡ ਤੋਂ ਰਵਿੰਦਰ ਸਿੰਘ ਉਰਫ਼ ਗੋਪੀ ਵਾਸੀ ਦਸਮੇਸ਼ ਨਗਰ ਨੂੰ ਦੌਰਾਨੇ ਚੈਕਿੰਗ ਬਿਨਾਂ ਨੰਬਰੀ ਇੱਕ ਮੋਟਰਸਾਈਕਲ ਚਾਲਕ ਨੂੰ ਸ਼ੱਕ ਦੀ ਬਿਨਾਅ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਰਵਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ ਮੋਟਰਸਾਈਕਲ ਦੀ ਪੜਤਾਲ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲੀਸ ਨੇ ਦੋਵਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਲਏ ਹਨ।