ਹੈਰੋਇਨ ਸਣੇ ਗ੍ਰਿਫ਼ਤਾਰ
06:40 AM Jun 07, 2025 IST
ਪੱਤਰ ਪ੍ਰੇਰਕ
ਮਾਛੀਵਾੜਾ, 6 ਜੂਨ
ਇਥੋਂ ਦੀ ਪੁਲੀਸ ਨੇ ਜਸਪ੍ਰੀਤ ਸਿੰਘ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲੀਸ ਪਾਰਟੀ ਨੇ ਨੂਰਪੁਰ ਰੋਡ ’ਤੇ ਪੈਦਲ ਆ ਰਹੇ ਵਿਅਕਤੀ ਨੂੰ ਆਉਂਦੇ ਵੇਖਿਆ। ਮੁਲਜ਼ਮ ਨੇ ਪੁਲੀਸ ਨੂੰ ਵੇਖ ਕੇ ਆਪਣੀ ਜੇਬ ’ਚੋਂ ਇੱਕ ਪੁੜੀ ਕੱਢ ਕੇ ਸੁੱਟ ਦਿੱਤੀ। ਪੁਲੀਸ ਨੇ ਉਸ ਨੂੰ ਕਾਬੂ ਕਰਕੇ ਉਕਤ ਪੁੜੀ ਦੀ ਜਾਂਚ ਦੀਦੀ ਤਾਂ ਉਸ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਜਸਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਉਸ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਇਆ।
Advertisement
Advertisement