ਹੈਰੋਇਨ ਸਣੇ ਗ੍ਰਿਫ਼ਤਾਰ
05:48 AM Jul 06, 2025 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 5 ਜੁਲਾਈ
ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਹੈਰੋਇਨ ਸਣੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਲਹਿਰਾਗਾਗਾ ਥਾਣੇ ਦੇ ਮੁਖੀ ਹਰਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਪਿੰਡ ਕਾਲੀਆ ਤੋਂ ਜਾਖਲ ਵੱਲ ਆ ਰਹੇ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ। ਪੁਲੀਸ ਨੇ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਲਾਲ ਚੰਦ ਉਰਫ ਮੰਗੂ ਪੁੱਤਰ ਰਾਜ ਕੁਮਾਰ ਵਾਸੀ ਭੁਟਾਲ ਕਲਾਂ ਥਾਣਾ ਲਹਿਰਾਗਾਗਾ ਵਜੋਂ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਮੁਲਜ਼ਮ ਤੋਂ ਤਸਕਰ ਦਾ ਪਤਾ ਲਗਾਉਣ ਲਈ ਪੁੱਛ ਪੜਤਾਲ ਕਰ ਰਹੀ ਹੈ।
Advertisement
Advertisement