ਹੈਰੋਇਨ ਸਣੇ ਛੇ ਜਣੇ ਕਾਬੂ
03:17 AM Jun 01, 2025 IST
ਪੱਤਰ ਪ੍ਰੇਰਕ
Advertisement
ਤਰਨ ਤਾਰਨ, 31 ਮਈ
ਖਾਲੜਾ ਪੁਲੀਸ ਨੇ ਪਿੰਡ ਡੱਲ ਦੇ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚੋਂ ਪਾਕਿਸਤਾਨ ਤੋਂ ਆਏ ਡਰੋਨ ਵਲੋਂ ਸੁੱਟੇ ਇਕ ਪੈਕਟ ਵਿੱਚੋਂ 546 ਗਰਾਮ ਹੈਰੋਇਨ ਬਰਾਮਦ ਕੀਤੀ| ਥਾਣਾ ਮੁਖੀ ਸਬ ਇੰਸਪੈਕਟਰ ਲਖਬੀਰ ਸਿੰਘ ਨੂੰ ਇਸ ਸਬੰਧੀ ਕਿਸਾਨ ਨੇ ਜਾਣਕਾਰੀ ਦਿੱਤੀ ਸੀ| ਇਸ ਸਬੰਧੀ ਪੁਲੀਸ ਨੇ ਐਨ ਡੀ ਪੀ ਐਸ ਐਕਟ ਅਧੀਨ ਇਕ ਕੇਸ ਦਰਜ ਕੀਤਾ ਹੈ| ਇਕ ਹੋਰ ਸੂਚਨਾ ਅਨੁਸਾਰ ਪੱਟੀ ਸਿਟੀ ਦੀ ਪੁਲੀਸ ਨੇ ਇਲਾਕੇ ਦੇ ਪਿੰਡ ਲੌਹੁਕਾ ਦੇ ਵਾਸੀ ਜਗਜੀਤ ਸਿੰਘ ਜੱਗੂ ਨੂੰ 262 ਗਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ| ਇਸ ਸਬੰਧੀ ਪੁਲੀਸ ਨੇ ਐਨ ਡੀ ਪੀ ਐਸ ਐਕਟ ਅਧੀਨ ਇਕ ਕੇਸ ਦਰਜ ਕੀਤਾ ਹੈ। ਇਸ ਤੋਂ ਇਲਾਵਾ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਹੈਰੋਇਨ ਦਾ ਨਸ਼ਾ ਕਰਨ ਦੇ ਦੋਸ਼ ਹੇਠ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ|
Advertisement
Advertisement