ਹੈਰੋਇਨ ਸਣੇ ਨੌਜਵਾਨ ਕਾਬੂ
05:12 AM Dec 27, 2024 IST
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 26 ਦਸੰਬਰ
ਪੁਲੀਸ ਨੇ ਇਕ ਨੌਜਵਾਨ ਨੂੰ ਹੈਰੋਇਨ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਹਿਲਪ੍ਰੀਤ ਸਿੰਘ (25) ਵਾਸੀ ਪਿੰਡ ਬੋਡੇ ਨੰਗਲ ਮੋੜ ਤਹਿਸੀਲ ਨਿਹਾਲ ਸਿੰਘ ਵਾਲਾ ਥਾਣਾ ਬਦਲੀ ਕਲਾ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਹੈਰੋਇਨ ਦੀ ਸਪਲਾਈ ਕਰਨ ਲਈ ਆਇਆ ਹੈ। ਸੂਚਨਾ ਦੇ ਆਧਾਰ ’ਤੇ ਛਾਪਾ ਮਾਰ ਕੇ ਸਿਗਮਾ ਸਿਟੀ ਦੇ ਨੇੜੇ ਜਨਤਾ ਧਰਮ ਕੰਡਾ ਕੋਲ ਖੜ੍ਹੇ ਨੌਜਵਾਨ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਪੁਲੀਸ ਨੂੰ ਦੇਖ ਕੇ ਮੁਲਜ਼ਮ ਨੇ ਹੱਥ ਵਿੱਚ ਛੋਟੇ ਲਿਫ਼ਾਫੇ ਵਿੱਚ ਫੜੀ ਹੈਰੋਇਨ ਸੁੱਟ ਦਿੱਤੀ ਜਿਸ ਨੂੰ ਕਾਬੂ ਕਰ ਹੈਰੋਇਨ ਬਰਾਮਦ ਕਰ ਲਈ। ਮੁਲਜ਼ਮ ਨੇ ਦੱਸਿਆ ਕਿ ਉਹ ਬਾਹਰ ਤੋਂ ਲਿਆ ਕੇ ਹੈਰੋਇਨ ਇਥੇ ਗ੍ਰਾਹਕਾਂ ਨੂੰ ਸਪਲਾਈ ਕਰਦਾ ਹੈ। ਪੁਲੀਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਉਸ ਤੋਂ ਹੈਰੋਇਨ ਤਸਕਰ ਬਾਰੇ ਪੁੱਛ ਪੜਤਾਲ ਕਰ ਰਹੀ ਹੈ।
Advertisement
Advertisement